Image default
About us ਤਾਜਾ ਖਬਰਾਂ

Breaking- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਵੱਖ ਵੱਖ ਅਸਾਮੀਆਂ ਦੀ ਭਰਤੀ ਸ਼ੁਰੂ

Breaking- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਵੱਖ ਵੱਖ ਅਸਾਮੀਆਂ ਦੀ ਭਰਤੀ ਸ਼ੁਰੂ

11 ਨਵੰਬਰ 2022 ਤੱਕ ਕੀਤਾ ਜਾ ਸਕਦਾ ਅਪਲਾਈ

ਫਰੀਦਕੋਟ, 7 ਨਵੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਪੰਜਾਬ ਰਾਜ ਵਿੱਚ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਵਚਨ-ਬੱਧ ਹੈ।ਜਿਸ ਦੇ ਸਬੰਧ ਵਿੱਚ ਜਿਲ੍ਹਾ ਫਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਅਲੱਗ-ਅਲੱਗ ਕੈਟਾਗਿਰੀ ਦੀਆਂ 300 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਇਸ ਭਰਤੀ ਦੇ ਚਾਹਵਾਨ ਪ੍ਰਾਰਥੀ ਜੋ ਇਸ ਭਰਤੀ ਲਈ ਯੋਗਤਾਵਾਂ ਪੂਰੀਆਂ ਕਰਦੇ ਹਨ, ਉਹ ਮਿਤੀ 11 ਨਵੰਬਰ 2022 ਤੱਕ ਸਿੱਧੇ ਹੀ ਜਾਂ ਰੋਜ਼ਗਾਰ ਦਫ਼ਤਰ, ਫਰੀਦਕੋਟ ਰਾਹੀ ਆਪਣਾ ਫਾਰਮ ਭਰ ਕੇ ਜਮ੍ਹਾਂ ਕਰਵਾਉਣ। ਅਸਾਮੀਆਂ, ਫਾਰਮ ਅਤੇ ਹੋਰ ਯੋਗਤਾਵਾਂ ਸਬੰਧੀ ਹੋਰ ਜਾਣਕਾਰੀ ਲਈ fa-https://www.bfuhs.ac.in/careers/OS/1-11-22/Advt-OS.html ਲਿੰਕ ਤੋਂ ਡਿਟੇਲ ਵਿਚ ਚੈਕ ਕਰ ਸਕਦੇ ਹਨ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫਸਰ ਫਰੀਦਕੋਟ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ ।

ਉਨ੍ਹਾਂ ਕਿਹਾ ਕਿ ਜਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜੋ ਪੰਜਾਬ ਸਰਕਾਰ ਨੇ ਨਵੀਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਹਨ ਉਸ ਦੇ ਸਬੰਧ ਵਿੱਚ ਪ੍ਰਾਰਥੀ ਦਫ਼ਤਰ ਵਿਖੇ ਹਾਜ਼ਰ ਹੋ ਕੇ ਫਰੀ-ਇੰਟਰਨੈੱਟ ਸਰਵਿਸ ਰਾਹੀ ਆਪਣੇ ਫਾਰਮ ਮੁਫਤ ਅਪਲਾਈ ਕਰਨ ਜਿਸ ਵਿੱਚ ਦਫ਼ਤਰ ਦੇ ਸਟਾਫ ਵੱਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ 2 ਫੋਟੋ-ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Related posts

ਸਿਹਤ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ

punjabdiary

ਅੱਜ ਲੱਗ ਸਕਦੇ ਨੇ ਲੰਬੇ ਲੰਬੇ ਕੱਟ; ਸੂਬੇ ਭਰ ਦੇ ਪਲਾਂਟ ਦੇ ਕਈ ਯੂਨਿਟ ਬੰਦ

punjabdiary

ਭਾਸ਼ਾ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਸਮਾਗਮ ਅਮਿੱਟ ਯਾਦਾਂ ਛੱਡ ਗਿਆ

punjabdiary

Leave a Comment