Image default
ਅਪਰਾਧ ਤਾਜਾ ਖਬਰਾਂ

Breaking- ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਲਈ ਜ਼ਿੰਮੇਵਾਰੀ

Breaking- ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਲਈ ਜ਼ਿੰਮੇਵਾਰੀ

10 ਨਵੰਬਰ – ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਅੱਜ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਸਵੇਰੇ ਕੋਟਕਪੂਰਾ ‘ਚ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਗੰਨਮੈਨ ਤੇ ਸਾਬਕਾ ਕੌਂਸਲਰ ਵੀ ਜ਼ਖਮੀ ਹੋ ਗਏ। ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਗੋਲਡੀ ਬਰਾੜ ਦੇ ਨਾਂ ਉਪਰ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗੰਨਮੈਨ ਦੇ ਜ਼ਖ਼ਮੀ ਹੋਣ ‘ਤੇ ਅਫਸੋਸ ਜ਼ਾਹਿਰ ਕੀਤਾ ਪਰ ਬੇਅਦਬੀ ਦੇ ਮੁਲਜ਼ਮਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ। ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ, ਇਸ ਬਾਰੇ ਪੰਜਾਬ ਪੁਲਿਸ ਦਾ ਸਾਈਬਰ ਸੈੱਲ ਜਾਂਚ ਕਰ ਰਿਹਾ ਹੈ।
ਜਾਣਕਾਰੀ ਅਨੁਸਾਰ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹ ਕੇ ਦੁਕਾਨ ਦੀ ਸਫ਼ਾਈ ਕਰ ਰਿਹਾ ਸੀ ਤਾਂ ਤਿੰਨ ਮੋਟਰਸਾਈਕਲਾਂ ‘ਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਮੌਤ ਹੋ ਗਈ। ਜਦਕਿ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਪ੍ਰਦੀਪ ਦੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਅਮਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਦੀਪ ਸਿੰਘ ਨੂੰ ਮਿਲਿਆ ਦੂਜਾ ਗੰਨਮੈਨ ਜਗਦੀਸ਼ ਸਿੰਘ ਬਾਥਰੂਮ ਗਿਆ ਸੀ ਇਸ ਕਾਰਨ ਉਸ ਦਾ ਬਚਾਅ ਹੋ ਗਿਆ।
ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਦੱਸਿਆ ਕਿ ਪ੍ਰਦੀਪ ਦੇ ਸੁਰੱਖਿਆ ਕਰਮੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸਾਨੂੰ ਸੀਸੀਟੀਵੀ ਫੁਟੇਜ ਮਿਲੀ ਹੈ ਅਤੇ ਕੁਝ ਸੁਰਾਗ ਮਿਲੇ ਹਨ। ਸਥਿਤੀ ਕਾਬੂ ਹੇਠ ਹੈ। ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸ਼ਾਂਤੀ ਪਸੰਦ ਸੂਬਾ ਹੈ, ਜਿੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ.. ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।

Related posts

ਵਾਤਾਵਰਣ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਦੂਰਦਰਸ਼ਨ ’ਤੇ ਅੱਜ

punjabdiary

ਪੈਰੋਲ ‘ਤੇ ਜੇਲ੍ਹ ‘ਚੋਂ ਬਾਹਰ ਆਏ ਬਲਵੰਤ ਸਿੰਘ ਰਾਜੋਆਣਾ ਨੇ ਸਿੱਖਾਂ ਨੂੰ ਦਿੱਤੀ ਨਸੀਹਤ, ਮੌਤ ਦੀ ਸਜ਼ਾ ‘ਤੇ ਦਿੱਤਾ ਵੱਡਾ ਬਿਆਨ

Balwinder hali

ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ 07 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼-4.0 ਦੀ ਸ਼ੁਰੂਆਤ-ਸਿਵਲ ਸਰਜਨ

punjabdiary

Leave a Comment