Breaking- ਸੋਸ਼ਲ ਮੀਡੀਆਂ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਸਾਵਧਾਨ, ਪੁਲਿਸ ਨੇ ਇਸੇ ਮਾਮਲੇ ਵਿਚ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪਟਿਆਲਾ, 22 ਨਵੰਬਰ – ਸੋਸ਼ਲ ਮੀਡੀਆ ਉਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਉਤੇ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਬੰਦੂਕ ਸੱਭਿਆਚਾਰ ਨੂੰ ਠੱਲ ਪਾਉਣ ਲਈ ਹਥਿਆਰਾਂ ਦੀ ਨੁਮਾਇਸ਼ ਕਰਨ ਉਤੇ ਵੱਖ-ਵੱਖ ਥਾਣਿਆਂ ਵਿਚ 6 ਪਰਚੇ ਦਰਜ ਕੀਤੇ ਹਨ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਪੁਲਿਸ ਨੇ ਅਮਰਿੰਦਰ ਸਿੰਘ ਵਾਸੀ ਜਗਤਾਰ ਨਗਰ, ਥਾਣਾ ਤ੍ਰਿਪੜੀ ਪੁਲਿਸ ਨੇ ਸੁਖਦੀਪ ਸਿੰਘ ਵਾਸੀ ਰਣਜੀਤ ਨਗਰ, ਸਿਟੀ ਸਮਾਣਾ ਵਿਖੇ ਵਿਪਣ ਵਾਸੀ ਦਾਰੂ ਕੁਟੀਆ, ਰਾਜੇਸ਼ ਕੁਮਾਰ ਵਾਸੀ ਪ੍ਰਤਾਪ ਕਲੋਨੀ, ਤੇ ਹਰਸ਼ ਗੋਇਲ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਆਨਲਾਈਨ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ਆਨਲਾਈਨ ਪੈਟਰੋਲਿੰਗ ਕੀਤੀ ਜਾ ਰਹੀ ਹੈ। ਇਸ ਲਈ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲੇ ਸੁਧਰ ਜਾਣ।