Image default
ਤਾਜਾ ਖਬਰਾਂ

Breaking- ਅੱਜ ਹੋਵੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦਿੱਲੀ ਵਾਪਸੀ

Breaking- ਅੱਜ ਹੋਵੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦਿੱਲੀ ਵਾਪਸੀ

24 ਨਵੰਬਰ – ਪੰਜਾਬ ਪੁਲਿਸ ਵੱਲੋਂ ਲੰਬੇ ਸਮੇਂ ਤੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਦਿੱਲੀ ਤੋਂ ਰਿਮਾਂਡ ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਵਾਪਸ ਦਿੱਲੀ ਲਿਜਾਣ ਲਈ ਐੱਨ ਆਈ ਏ ਨੇ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਜੇਲ੍ਹ ਵਿੱਚ ਬਖਤਰਬੰਦ ਗੱਡੀਆਂ ਦੇ ਰਾਹੀਂ ਲਾਰੇਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਕੇ ਜਾ ਸਕਦੀ ਹੈ। ਬਿਸ਼ਨੋਈ ਦੇ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਿਉਂਕਿ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਦੇ ਨਾਲ ਵੀ ਸਬੰਧ ਦੱਸੇ ਜਾ ਰਹੇ ਸਨ ਕਿਉਂਕਿ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਤਹਿਤ ਐੱਨ.ਆਈ.ਏ. ਨੇ ਉਸ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ।
ਦਿੱਲੀ ਪੁਲਿਸ ਨੇ ਵੀ ਵੱਡੀ ਕਾਰਵਾਈ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਰਟ ਦੇ ਉੱਪਰ 25 ਹਜ਼ਾਰ ਦਾ ਇਨਾਮ ਵੀ ਰੱਖਿਆ ਗਿਆ ਸੀ। ਵੱਡੀ ਗੱਲ ਇਹ ਹੈ ਕਿ ਮੁੰਡਕਾ ਦੋਹਰੇ ਕਤਲ ਵਿੱਚ ਉਸ ਸ਼ਾਰਪ ਸ਼ੂਟਰ ਦਾ ਹੱਥ ਸੀ ਅਤੇ ਪੁਲਿਸ ਨੂੰ ਲੰਮੇ ਸਮੇਂ ਤੋਂ ਉਸ ਦੀ ਭਾਲ ਸੀ। ਉਸ ਨੂੰ ਸੋਮਵਾਰ ਨੂੰ ਇੱਕ ਮੁਕਾਬਲੇ ਦੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਉਨ੍ਹਾਂ ਤੋਂ ਮੌਕੇ ਤੋਂ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਸਨ।
ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਪ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਸ਼ਾਮਲ ਹੈ ਨਾਮ ਲਾਰੈਂਸ ਬਿਸ਼ਨੋਈ ਦੀ ਗੱਲ ਕਰੀਏ ਤਾਂ ਉਹ ਪੰਜਾਬ ਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਦੋਸ਼ੀ ਹੈ।ਤੁਹਾਡੀ ਜਾਣਕਾਰੀ ਦੇ ਲਈ ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਉਸ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਘੜੀ ਸੀ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Related posts

Big News-ਚੱਕਾ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ

punjabdiary

Breaking- ਚਾਈਨਾ ਡੋਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨੁਕੜ ਪਤੰਗ ਵਾਲੀ ਡੋਰ ਨਾਟਕ ਦਾ ਆਯੋਜਨ

punjabdiary

Breaking- ਇਨਸਾਫ਼ ਨਾ ਮਿਲਣ ਕਾਰਨ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਪਿੰਡ ਵਿਚ ਕੈਂਡਲ ਮਾਰਚ ਸ਼ਾਮ 4 ਵਜੇ ਕੱਢਿਆ ਜਾਵੇਗਾ

punjabdiary

Leave a Comment