Image default
ਤਾਜਾ ਖਬਰਾਂ

Breaking ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਪੋਰਟਲ ਦੀ ਕੀਤੀ ਸ਼ੁਰੂਆਤ

Breaking ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਪੋਰਟਲ ਦੀ ਕੀਤੀ ਸ਼ੁਰੂਆਤ

-1 ਜਨਵਰੀ ਤੋਂ ਅਸ਼ੀਰਵਾਦ ਸਕੀਮ ਤਹਿਤ ਆਨਲਾਈਨ ਮੋਡ ਵਿੱਚ ਹੀ ਲਈਆਂ ਜਾਣਗੀਆਂ ਦਰਖਾਸਤਾਂ-ਡਿਪਟੀ ਕਮਿਸ਼ਨਰ

-31 ਦਸੰਬਰ ਤੱਕ ਆਨਲਾਈਨ ਜਾਂ ਆਫਲਾਈਨ ਕਿਸੇ ਵੀ ਤਰੀਕੇ ਨਾਲ ਕੀਤਾ ਜਾ ਸਕਦੈ ਅਪਲਾਈ

ਫ਼ਰੀਦਕੋਟ, 1 ਦਸੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਸਮੇਂ ਦਾ ਹਾਣੀ ਹੋਣ ਲਈ ਵਿਭਾਗ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਸ ਨਾਲ ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਪਣੀ ਪ੍ਰਤੀ ਬੇਨਤੀ ਇਸ ਪੋਰਟਲ ਉੱਪਰ ਆਨਲਾਈਨ ਅਪਲਾਈ ਕਰ ਸਕਣਗੇ। ਆਨਲਾਈਨ ਪੋਰਟਲ https://ashirwad.punjab.gov.in/ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਕਰਨ ਦੇ ਨਾਲ ਲਾਭਪਾਤਰੀਆਂ ਦਾ ਕਾਫੀ ਸਮਾਂ ਬਚ ਜਾਵੇਗਾ ਅਤੇ ਉਹ ਆਫਲਾਈਨ ਦਰਖਾਸਤਾਂ ਦੀ ਪ੍ਰਕਿਰਿਆ ਨਾਲ ਹੋਣ ਵਾਲੀ ਦੇਰੀ ਦੀ ਖੱਜਲ-ਖੁਆਰੀ ਤੋਂ ਬਚਣਗੇ।
ਆਮ ਜਨਤਾ ਦੀ ਜਾਣਕਾਰੀ ਵਿੱਚ ਵਾਧਾ ਕਰਨ ਦੇ ਮਨੋਰਥ ਵਜੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਸਟਮ ਨਵਾਂ ਹੋਣ ਕਰਕੇ ਹਾਲ ਦੀ ਘੜੀ ਲਾਭਪਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬਿਨੈਕਾਰ ਆਪਣੀ ਦਰਖਾਸਤ ਆਨਲਾਈਨ ਜਾਂ ਆਫਲਾਈਨ 31 ਦਸੰਬਰ 2022 ਤੱਕ ਦੇ ਸਕਣਗੇ, ਪ੍ਰੰਤੂ 1 ਜਨਵਰੀ, 2023 ਤੋਂ ਵਿਭਾਗ ਵੱਲੋਂ ਕੇਵਲ ਆਨਲਾਈਨ ਦਰਖਾਸਤਾਂ ਹੀ ਵਿਚਾਰੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਪੋਰਟਲ ਸ਼ੁਰੂ ਹੋਣ ਨਾਲ ਯੋਗ ਲਾਭਪਾਤਰੀਆਂ ਨੂੰ ਘੱਟ ਸਮੇਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਸਕੀਮ ਦਾ ਲਾਹਾ ਮਿਲੇਗਾ।

Advertisement

Related posts

Big News-ਕਤਲ ਦਾ ਲੋੜੀਂਦਾ ਮੁਲਜ਼ਮ ਫ਼ਰਾਰ, ਪੁਲਿਸ ਤੇ ਕਾਰ ਚਾਲਕ ਵਿਚਾਲੇ ਮੁਕਾਬਲਾ

punjabdiary

ਜੈਤੋ ‘ਚ ਵਿਧਾਇਕ ਦਾ ਸਵਾਗਤ ਕਰਨ ਦਾ ਮਾਮਲਾ, ਸਪੀਕਰ ਸੰਧਵਾ ਨੇ ਪੱਤਰ ਤੁਰੰਤ ਵਾਪਸ ਲੈਣ ਦੇ ਦਿੱਤੇ ਹੁਕਮ

Balwinder hali

Breaking News- ਤੜਕੇ ਮੀਂਹ ‘ਚ ਘਰਾਂ ’ਤੇ ਚੱਲਿਆ ਬੁਲਡੋਜ਼ਰ

punjabdiary

Leave a Comment