Breaking- ਭਿਆਨਕ ਹਾਦਸਾ ਵਾਪਰਿਆ, ਧੁੰਦ ਕਈ ਵਾਹਨ ਆਪਸ ਵਿਚ ਟਕਰਾਏ
ਬਰਨਾਲਾ, 6 ਦਸੰਬਰ – ਪੰਜਾਬ ‘ਚ ਠੰਢ ਨਾਲ ਵਧ ਰਹੀ ਸੰਘਣੀ ਧੁੰਦ ਕਾਰਨ ਕਈ ਸੜਕੀ ਹਾਦਸੇ ਵਾਪਰ ਰਹੇ ਹਨ ਅਤੇ ਸੰਘਣੀ ਧੁੰਦ ਕਰਕੇ ਰਾਤ ਨੂੰ ਠੀਕ ਤਰ੍ਹਾਂ ਦਿਖਾਈ ਨਹੀਂ ਦੇ ਰਿਹਾ ਹੈ। ਅਜਿਹੇ ‘ਚ ਵਾਹਨ ਚਾਲਕ ਰਸਤੇ ‘ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਅਜਿਹਾ ਹੀ ਇੱਕ ਸੜਕ ਹਾਦਸਾ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੇ ਨੇੜੇ ਬਠਿੰਡਾ-ਚੰਡੀਗੜ੍ਹ ਦੇ ਮੁੱਖ ਮਾਰਗ ‘ਤੇ ਵਾਪਰਿਆ ਜਦੋਂ ਸੰਘਣੀ ਧੁੰਦ ਕਰਕੇ 8 ਵਾਹਨ ਆਪਸ ਵਿੱਚ ਟਕਰਾ ਗਏ। ਵਾਹਨਾਂ ਦੀ ਟੱਕਰ ਕਰਕੇ ਕਈ ਲੋਕ ਜ਼ਖਮੀ ਹੋ ਗਏ। ਇਸ ਦੌਰਾਨ ਤਕਰੀਬਨ 5 ਬੱਕਰੀਆਂ ਦੀ ਮੌਤ ਵੀ ਹੋ ਗਈ। ਇਸ ਸੜਕ ਹਾਦਸੇ ਤੋਂ ਬਾਅਦ ਉਕਤ ਚਸ਼ਮਦੀਦਾਂ ਨੇ ਨਵੇਂ ਬਣੇ ਓਵਰਬ੍ਰਿਜ ਦੇ ਪ੍ਰਬੰਧਕਾਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਓਵਰਬ੍ਰਿਜ ਬਣਾਉਣ ਵਾਲੀ ਕੰਪਨੀ ਵੱਲੋਂ ਸੜਕ ‘ਤੇ ਕੋਈ ਸਾਈਨ ਬੋਰਡ ਨਹੀਂ ਲਗਾਇਆ ਗਿਆ, ਜਿਸ ਕਰਕੇ ਇਹ ਹਾਦਸਾ ਵਾਪਰਿਆ।
Advertisement