Image default
ਤਾਜਾ ਖਬਰਾਂ

Breaking- MSP ਨੂੰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ, ਵੀਡੀਓ ਦੇਖੋ

Breaking- MSP ਨੂੰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ, ਵੀਡੀਓ ਦੇਖੋ

ਚੰਡੀਗੜ੍ਹ, 12 ਦਸੰਬਰ – (ਪੰਜਾਬ ਡਾਇਰੀ) ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸ ਪੀ ਉਸ ਅਨੁਸਾਰ ਤੈਅ ਕੀਤੀ ਜਾਵੇ।
ਸੰਸਦ ਵਿਚ ਇਹ ਮਾਮਲਾ ਚੁੱਕਦੇ ਹੋਏ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ। ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਰਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਸਕੇ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀ ਵਾਅਦਾ ਕਰਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀ ਹੈ। ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਹ ਕਿਸਾਨਾਂ ਦੇ ਖਦਸ਼ਿਆਂ ਅਨੁਸਾਰ ਇਸਦੀ ਸਮੀਖਿਆ ਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ। ਸਰਦਾਰਨੀ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਦੇ ਨਾਲ-ਨਾਲ ਹੋਰ ਵੀ ਕਈ ਅਹਿਮ ਮੰਗਾਂ ਨੂੰ ਪੂਰਾ ਕਰਨ ਦੀ ਗੱਲ ਆਖੀ ।

Related posts

Breaking- 30 ਸਰਕਾਰੀ ਸਕੂਲਾਂ ਦੇ ਹੋਰ ਪ੍ਰਿੰਸੀਪਲਾਂ ਦਾ ਦੂਜਾ ਸਮੂਹ ਸਿਖਲਾਈ ਲਈ ਸਿੰਗਾਪੁਰ ਜਾਵੇਗਾ – ਹਰਜੋਤ ਸਿੰਘ ਬੈਂਸ

punjabdiary

Breaking News- ਬੇਅਦਬੀ ਮਾਮਲੇ ‘ਚ ਵੱਡਾ ਫ਼ੈਸਲਾ, ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜ਼ਾ

punjabdiary

Breaking- ਸ਼ੂਗਰ ਮਿਲ ਦਾ ਗੇਟ ਬੰਦ ਕਰਕੇ ਕਿਸਾਨਾਂ ਨੇ ਮਿਲ ਮੈਨਜਮੈਂਟ ਖਿਲਾਫ ਨਾਹਰੇ ਬਾਜੀ ਕੀਤੀ

punjabdiary

Leave a Comment