Image default
About us ਤਾਜਾ ਖਬਰਾਂ

Breaking- ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ

Breaking- ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ

20 ਫਰਵਰੀ ਤੱਕ ਪਾਲਣਾ ਨਾ ਕਰਨ ਦੀ ਸੂਰਤ ਵਿਚ ਹੋਵੇਗਾ ਜ਼ੁਰਮਾਨਾ

ਫਰੀਦਕੋਟ, 22 ਦਸੰਬਰ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਮਹੱਤਤਾ ਦੇਣ ਲਈ ਜ਼ਿਲੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਆਦਿ ਦੇ ਨਾਮ/ਸੜਕਾਂ ਦੇ ਨਾਮ/ਮੀਲ ਪੱਥਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਹਦਾਇਤ ਕੀਤੀ ਹੈ ਕਿ 20 ਫਰਵਰੀ, 2023 ਤੱਕ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Related posts

Breaking- ਕੇਂਦਰੀ ਏਜੰਸੀਆਂ ਦਾ ਅਲਰਟ ਅੰਮ੍ਰਿਤਪਾਲ ਦੀ ਬਿਆਨਬਾਜ਼ੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

punjabdiary

Breaking- ਪੁਨੀਤ ਮੱਲ੍ਹਣ ਤੇ ਨਿਸ਼ਠਾ ਮੱਲ੍ਹਣ ਨੇ ਬਚਿਆ ਨਾਲ ਮਣਾਈ ਅਪਣੀ ਪਹਲੀ ਵਰੇਗੰਢ

punjabdiary

Breaking- ਬਾਲ ਸੁਰੱਖਿਆ ਯੂਨਿਟ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਬਾਲ ਅਧਿਕਾਰਾਂ ਸਬੰਧੀ ਦਿੱਤੀ ਸਿਖਲਾਈ

punjabdiary

Leave a Comment