Breaking- ਭਿਆਨਕ ਹਾਦਸਾ ਹੋਇਆ ਕਾਰ ਅਤੇ ਬੱਸ ਦੀ ਆਪਸ ਵਿਚ ਹੋਈ ਟੱਕਰ, ਕਈ ਲੋਕਾਂ ਦੀ ਮੌਤ, ਜ਼ਖਮੀਆ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ
ਅਹਿਮਦਾਬਾਦ, 31 ਦਸੰਬਰ – (ਬਾਬੂਸ਼ਾਹੀ ਬਿਊਰੋ) ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਫਾਰਚੂਨਰ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਇਸ ਵਿੱਚ 9 ਦੀ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਤੋਂ ਬਾਅਦ ਡਰਾਈਵਰ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਗਜ਼ਰੀ ਬੱਸ ਅਹਿਮਦਾਬਾਦ ਤੋਂ ਵਲਸਾਡ ਜਾ ਰਹੀ ਸੀ। ਘਟਨਾ ਜ਼ਿਲ੍ਹੇ ਦੇ ਵੇਸਵਾਨ ਪਿੰਡ ਦੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਹਾਦਸੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਉਨ੍ਹਾਂ ਨੇ ਕਿਹਾ- ਗੁਜਰਾਤ ਦੇ ਨਵਸਾਰੀ ‘ਚ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਸਥਾਨਕ ਪ੍ਰਸ਼ਾਸਨ ਜ਼ਖਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾ ਰਿਹਾ ਹੈ। ਮੈਂ ਉਸ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।