Image default
ਤਾਜਾ ਖਬਰਾਂ

Breaking- ਮੀਤ ਹੇਅਰ ਨੇ ਲੋਗੋ ਜਾਰੀ ਕਰਦੇ ਹੋਏ ਕਿਹਾ 1 ਜਨਵਰੀ 2023 ਨੂੰ ਭਾਸ਼ਾ ਵਿਭਾਗ 75ਵੀਂ ਸਥਾਪਨਾ ਵਰ੍ਹੇਗੰਢ ਮਨਾ ਰਿਹਾ ਹੈ

Breaking- ਮੀਤ ਹੇਅਰ ਨੇ ਲੋਗੋ ਜਾਰੀ ਕਰਦੇ ਹੋਏ ਕਿਹਾ 1 ਜਨਵਰੀ 2023 ਨੂੰ ਭਾਸ਼ਾ ਵਿਭਾਗ 75ਵੀਂ ਸਥਾਪਨਾ ਵਰ੍ਹੇਗੰਢ ਮਨਾ ਰਿਹਾ ਹੈ

ਚੰਡੀਗੜ੍ਹ, 31 ਦਸੰਬਰ – ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 1 ਜਨਵਰੀ 2023 ਨੂੰ ਭਾਸ਼ਾ ਵਿਭਾਗ 75ਵੀਂ ਸਥਾਪਨਾ ਵਰ੍ਹੇਗੰਢ ਮਨਾ ਰਿਹਾ ਹੈ। ਅੱਜ ਲੋਗੋ ਜਾਰੀ ਕੀਤਾ ਹੈ। 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਤੋਂ ਸ਼ੁਰੂ ਹੋਏ, ਭਾਸ਼ਾ ਵਿਭਾਗ ਦੀ ਉਨਤੀ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।
ਮੀਤ ਹੇਅਰ ਨੇ ਦੱਸਿਆ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ ਵਿਭਾਗ ਸਾਲ 1949 ਵਿਚ ਮਹਿਕਮਾ ਪੰਜਾਬੀ ਅਤੇ ਫੇਰ ਸਾਲ 1956 ਤੋਂ ਭਾਸ਼ਾ ਵਿਭਾਗ, ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਵਿਭਾਗ ਹੁਣ ਤੱਕ 1632 ਪੁਸਤਕਾਂ ਦਾ ਪ੍ਰਕਾਸ਼ਨ ਕਰ ਚੁੱਕਾ ਹੈ ਜਿਸ ਵਿਚ ਕੋਸ਼ਕਾਰੀ ਅਤੇ ਪੰਜਾਬੀ ਵਿਸ਼ਵ ਕੋਸ਼ ਜੋ ਪੰਜਾਬੀ ਭਾਸ਼ਾ ਵਿਚ ਹੋਣ ਵਾਲਾ ਪਹਿਲਾ ਕਾਰਜ ਹੈ। ਵਿਦਿਆਰਥੀਆਂ ਅਤੋ ਖੋਜਾਰਥੀਆਂ ਦੀ ਸਹੂਲਤ ਲਈ 35 ਦੇ ਕਰੀਬ ਸ਼ਬਦਾਵਲੀਆਂ ਪੰਜਾਬੀ ਭਾਸ਼ਾ ਵਿਚ ਛਾਪ ਕੇ ਇੱਕ ਵਿਲੱਖਣ ਕਾਰਜ ਕੀਤਾ ਹੈ। ਪੰਜਾਬੀ ਦੀਆਂ ਦੁਰਲੱਭ ਕਿਰਤਾਂ ਜਿਵੇਂ ਮਹਾਨ ਕੋਸ਼, ਪੰਜਾਬ ਦੀਆਂ ਲੋਕ ਕਹਾਣੀਆਂ, ਗੁਲਸਿਤਾਂ ਬੋਸਤਾਂ, ਸ਼ਹੀਦਾਨ-ਏ-ਵਫਾ ਆਦਿ ਪ੍ਰਕਾਸ਼ਿਤ ਕੀਤੀਆਂ ਗਈਆਂ।
ਭਾਸ਼ਾਵਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਸ਼ਾਵਾਂ ਦੇ ਵਿਕਾਸ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ। ਮੀਤ ਹੇਅਰ ਨੇ ਸਮੂਹ ਪੰਜਾਬੀਆਂ ਨੂੰ ਭਾਸ਼ਾ ਵਿਭਾਗ ਦਾ ਇਹ ਸਥਾਪਨਾ ਦਿਵਸ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੰਦਿਆਂ ਨਾਲ ਹੀ ਪੰਜਾਬੀਆਂ ਨੂੰ ਇਹ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਦਾ ਇਹ ਅਦਾਰਾ ਨਿਰੰਤਰ ਹੋਰ ਪੁਲਾਘਾਂ ਪੁੱਟਦਾ ਰਹੇਗਾ।

Related posts

Breaking- ਭਗਵੰਤ ਮਾਨ 23 ਅਗਸਤ ਨੂੰ ਚੰਡੀਗੜ੍ਹ ਵਿਖੇ 4,358 ਭਰਤੀ ਉਮੀਦਵਾਰ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਪਣਗੇ

punjabdiary

ਲੜਕੀਆਂ ਅਤੇ ਪੀ.ਡਬਲਯੂ.ਡੀ. ਉਮੀਦਵਾਰਾਂ ਲਈ ਕਰਵਾਇਆ ਜਾਵੇਗਾ ਮਾਈਕ੍ਰੋਸਾਫਟ ਡਾਇਵਰਸਿਟੀ ਸਕਿੱਲਿੰਗ ਇਨੀਸ਼ੀਏਟਿਵ ਦਾ ਮੁਫ਼ਤ ਕੋਰਸ

punjabdiary

ਜਲ ਸਰੋਤ ਵਿਭਾਗ ਦੀ ਚਿੱਠੀ ਨੇ ਵਾਤਾਵਰਣ ਚੇਤਨਾ ਲਹਿਰ ਦੀ ਚਿੰਤਾ ’ਤੇ ਲਾਈ ਮੋਹਰ!

punjabdiary

Leave a Comment