Breaking- ਅਹਿਮ ਖਬਰ – ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਜਾਣ ਵਾਲਾ, ਪ੍ਰਮਾਤਮਾ ਨਾ ਮੰਨਣ ਵਾਲਾ ਬੰਦਾ ਹੈ
ਅੰਮ੍ਰਿਤਸਰ, 5 ਜਨਵਰੀ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਜਾਣ ਵਾਲਾ ਨਾਸਤਿਕ ਬੰਦਾ ਹੈ ਜਿਸਨੂੰ ਗੁਰੂ ਘਰ ਦੀ ਮਰਿਆਦਾ ਦੀ ਕੋਈ ਸੋਝੀ ਨਹੀਂ ਹੈ।
ਅੱਜ ਇਥੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਪਰਿਵਾਰ ਸਮੇਤ ਨਤਮਸਤਕ ਹੋਣ ਆਏ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਨੂੰ ਇਸ ਗੱਲ ਦੀ ਸੋਝੀ ਹੀ ਨਹੀਂ ਹੈ ਕਿ ਸ਼ਰਾਬ ਪੀ ਕੇ ਗੁਰੂ ਘਰ ਨਹੀਂ ਜਾਈਦਾ ਤਾਂ ਉਸ ਤੋਂ ਗੁਰੂ ਘਰ ਦੀ ਮਰਿਆਦਾ ਬਾਰੇ ਵੀ ਆਸ ਰੱਖੀ ਜਾ ਸਕਦੀ ਹੈ।
ਐਸ ਵਾਈ ਐਲ ਬਾਰੇ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਪਾਣੀ ਦੇਣ ਲਈ ਹੀ ਨਹੀਂ ਤਾਂ ਫਿਰ ਮੀਟਿੰਗਾਂ ਕਿਸ ਵਾਸਤੇ ਕਰਨੀਆਂ ਹਨ ? ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਲਿਖਤੀ ਤੌਰ ’ਤੇ ਆਖ ਦੇਣਾ ਚਾਹੀਦਾ ਹੈ ਕਿ ਇਹ ਕੋਈ ਮੁੱਦਾ ਹੀ ਨਹੀਂ ਹੈ ਜਿਸ ’ਤੇ ਅਸੀਂ ਮੀਟਿੰਗਾਂ ਕਰੀਏ।
ਇਸ ਦੌਰਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਨੇ ਹਰਿ ਕੀ ਪੌੜੀ ਵਿਖੇ ਸ੍ਰੀ ਆਖੰਡ ਪਾਠ ਦੀ ਸੇਵਾ ਸੁੱਖੀ ਸੀ ਤੇ ਅੱਜ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਹਨ ਜਿਥੇ ਉਹਨਾਂ ਦਾ ਸਾਰਾ ਪਰਿਵਾਰ ਦੋ ਦਿਨ ਲਈ ਇਥੇ ਹੀ ਰਹਿ ਕੇ ਸੇਵਾ ਕਰੇਗਾ।