Breaking- ਵੱਡੀ ਖਬਰ – ਹੁਣ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ – ਰਾਘਵ ਚੱਢਾ
ਚੰਡੀਗੜ੍ਹ, 16 ਜਨਵਰੀ – ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਐਤਵਾਰ ਨੂੰ ਦੱਸਿਆ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਲੰਡਨ ਅਤੇ ਇਕ ਬਰਮਿੰਘਮ ਦਰਮਿਆਨ ਵਾਧੂ ਸਿੱਧੀਆਂ ਉਡਾਣਾਂ ਸ਼ੁਰੂ ਕਰ ਰਿਹਾ ਹੈ। ਜਾਣਕਾਰੀ ਅਨੁਸਾਰ 26 ਮਾਰਚ ਤੋਂ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਸਾਂਸਦ ਰਾਘਵ ਚੱਢਾ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸ ਦਈਏ ਕਿ ਯਾਤਰੀਆਂ ਨੂੰ ਪਹਿਲਾ ਸਿੱਧੀ ਫਲਾਈਟ ਨਾ ਮਿਲਣ ਕਰਕੇ ਦਿੱਲੀ ਜਾਣਾ ਪੈਂਦਾ ਹੈ। ਐਮਪੀ ਰਾਘਵ ਚੱਢਾ ਨੇ ਦਸੰਬਰ 2022 ‘ਚ ਹੋਏ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ‘ਚ ਇਹ ਮੁੱਦਾ ਚੁੱਕਿਆ ਸੀ।
ਇਸ ਬਾਰੇ ਸਾਂਸਦ ਮੈਂਬਰ ਰਾਘਵ ਚੱਢਾ ਨੇ ਟਵਿੱਟ ਕੀਤਾ ਹੈ ਕਿ ਪੰਜਾਬੀਆਂ ਨੂੰ ਵਧਾਈ ਹੁਣ ਸ਼੍ਰੀ ਅੰਮ੍ਰਿਤਸਰ ਸਾਹਿਬ ਤੋ ਲੰਡਨ ਤਕ ਸਿੱਧੀਆਂ ਫਲਾਈਟਾਂ ਸ਼ੁਰੂ ਹੋਣ ਜਾ ਰਹੀਆਂ ਹਨ। ਪਾਰਲੀਮੈਂਟ ਦੇ ਵਿਚ ਮੈਂ ਮਜ਼ਬੂਤੀ ਨਾਲ ਇਹ ਮੁੱਦਾ ਪਿਛਲੇ 2 ਸੈਸ਼ਨਾਂ ਤੋ ਚੁੱਕ ਰਿਹਾ ਸੀ। ਮੇਰਾ ਮਿਸ਼ਨ ਹੈ ਕਿ ਪੰਜਾਬ ਦੀ Air Connectivity ਨੂੰ ਹੋਰ ਵਧੀਆ ਬਣਾਇਆ ਜਾਵੇ।
ਪੰਜਾਬੀਆਂ ਨੂੰ ਵਧਾਈ
ਹੁਣ ਸ਼੍ਰੀ ਅੰਮ੍ਰਿਤਸਰ ਸਾਹਿਬ ਤੋ ਲੰਡਨ ਤਕ ਸਿੱਧੀਆਂ ਫਲਾਈਟਾਂ ਸ਼ੁਰੂ ਹੋਣ ਜਾ ਰਹੀਆਂ ਹਨ। ਪਾਰਲੀਮੈਂਟ ਦੇ ਵਿਚ ਮੈਂ ਮਜ਼ਬੂਤੀ ਨਾਲ ਇਹ ਮੁੱਦਾ ਪਿਛਲੇ 2 ਸੈਸ਼ਨਾਂ ਤੋ ਚੁੱਕ ਰਿਹਾ ਸੀ। ਮੇਰਾ ਮਿਸ਼ਨ ਹੈ ਕਿ ਪੰਜਾਬ ਦੀ Air Connectivity ਨੂੰ ਹੋਰ ਵਧੀਆ ਬਣਾਇਆ ਜਾਵੇ।
Good news, Punjabis.
Air India has started additional direct flights btw Amritsar-London and one to Birmingham. I’ve tried to consistently raise Punjab's demand for international air connectivity over last two parliamentary sessions. Will work to improve connectivity further. pic.twitter.com/gl8tRgW7Rs
Advertisement— Raghav Chadha (@raghav_chadha) January 15, 2023