Breaking- ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈਜ਼ ਦੇ ਕੇਸਾਂ ਦੀ ਕੀਤੀ ਸੁਣਵਾਈ
ਫਰੀਦਕੋਟ, 16 ਜਨਵਰੀ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਬੈਠਕ ਕਰਕੇ ਐਨ.ਆਰ.ਆਈਜ਼ ਦੇ ਕੇਸਾਂ ਦੀ ਸੁਣਵਾਈ ਕੀਤੀ ਅਤੇ ਮੌਕੇ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਨ ਅਤੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਮਕਸਦ ਨਾਲ ਦਸੰਬਰ 2022 ਮਹੀਨੇ ਵਿੱਚ ਮੋਗਾ ਵਿਖੇ ‘ਪੰਜਾਬੀ ਐਨ.ਆਰ.ਆਈਜ਼ ਮਿਲਣੀ‘ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਐਨ.ਆਰ.ਆਈਜ਼ ਵੱਲੋਂ ਜਿਲ੍ਹੇ ਦੇ ਨਾਲ ਸਬੰਧਤ 15 ਵੱਖ ਵੱਖ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਜੋ ਕਿ ਨਜਾਇਜ਼ ਕਬਜ਼ੇ, ਪੈਸੇ ਦੇ ਲੈਣ ਦੇਣ, ਗਲੀਆਂ ਅਤੇ ਜ਼ਮੀਨ ਦੇ ਲੈਣ ਦੇਣ ਨਾਲ ਸਬੰਧਤ ਸਨ।
ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਉਪਰੰਤ ਮੌਕੇ ਤੇ ਯੋਗ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਸੁਣਿਆਂ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਡੀ.ਐਸ.ਪੀ (ਐਚ) ਸ. ਗੁਰਮੀਤ ਸਿੰਘ, ਤਹਿਸੀਲਦਾਰ ਸ਼੍ਰੀ ਰੁਪਿੰਦਰ ਸਿੰਘ ਬੱਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਆਰ.ਆਈਜ਼ ਮੌਜੂਦ ਸਨ।