Image default
ਤਾਜਾ ਖਬਰਾਂ

Breaking News- ਪਾਰਦਰਸ਼ੀ ਅਤੇ ਮਿੱਥੇ ਸਮੇਂ ਅਨੁਸਾਰ ਮੁਹੱਈਆ ਕਰਵਾਈਆਂ ਜਾਣ ਮਾਲ ਵਿਭਾਗ ਸਬੰਧੀ ਸੇਵਾਵਾ-ਡਿਪਟੀ ਕਮਿਸ਼ਨਰ

Breaking News- ਪਾਰਦਰਸ਼ੀ ਅਤੇ ਮਿੱਥੇ ਸਮੇਂ ਅਨੁਸਾਰ ਮੁਹੱਈਆ ਕਰਵਾਈਆਂ ਜਾਣ ਮਾਲ ਵਿਭਾਗ ਸਬੰਧੀ ਸੇਵਾਵਾ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਫਰੀਦਕੋਟ, 10 ਫਰਵਰੀ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਮਾਲ ਵਿਭਾਗ ਸਬੰਧੀ ਸੇਵਾਵਾਂ ਨੂੰ ਮਿੱਥੇ ਸਮੇਂ ਅੰਦਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ ਅਤੇ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਵੱਖ ਵੱਖ ਕੰਮਾਂ ਰਜਿਸਟਰੀਆਂ, ਜਮ੍ਹਾਂ ਬੰਦੀਆਂ, ਪੀ.ਸੀ.ਆਰ.ਐਸ, ਅਦਾਲਤੀ ਕੇਸਾਂ, ਫੁੱਟਕਲ ਵਸੂਲੀਆਂ, ਇੰਤਕਾਲ ਦੇ ਬਕਾਇਆ ਕੇਸਾਂ, ਚੌਂਕੀਦਾਰਾਂ ਵਸੂਲੀ, ਸਟੈਂਪ ਡਿਊਟੀ ਸਮੇਤ ਵੱਖ ਵੱਖ ਪੈਡਿੰਗ ਕੇਸਾਂ ਦੇ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੇ ਤੁਰੰਤ ਨਿਪਟਾਰੇ ਲਈ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਮਾਲ ਵਿਭਾਗ ਸਬੰਧੀ ਯੋਜਨਾਵਾਂ ਅਤੇ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਸਬੰਧੀ ਸਮੇਂ ਸਮੇਂ ਸਿਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜਿਹੜੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਉਸ ਨੂੰ ਸਰਕਾਰ ਵੱਲੋਂ ਤਹਿ ਕੀਤੇ ਸਮੇਂ ਅਨੁਸਾਰ ਮੁਹੱਈਆ ਕਰਵਾਈਆਂ ਜਾਣ।
ਇਸ ਮੌਕੇ ਡੀ.ਆਰ.ਓ ਡਾ. ਅਜੀਤਪਾਲ ਸਿੰਘ ਚਹਿਲ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Advertisement

Related posts

ਨੌਜਵਾਨਾਂ ਦੇ ਦਿਲਾਂ ਵਿਚ ਧੜਕਣ ਵਾਲਾ ਸਿੱਧੂ ਮੂਸੇਵਾਲਾ, ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ

punjabdiary

Breaking- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

punjabdiary

Breaking- ਤਰਲ ਅਤੇ ਠੋਸ ਕੂੜਾ ਪ੍ਰਬੰਧਨ ਤਹਿਤ ਜਿਲ੍ਹੇ ਦੇ 20 ਪਿੰਡਾਂ ਵਿੱਚ ਚੱਲ ਰਹੇ ਹਨ ਸੋਲੇਡ ਵੇਸਟ ਮੈਨੇਜਮੈਂਟ ਪ੍ਰੋਜੈਕਟ – ਡਿਪਟੀ ਕਮਿਸ਼ਨਰ

punjabdiary

Leave a Comment