Image default
ਤਾਜਾ ਖਬਰਾਂ

Breaking News- ਜਿਲ੍ਹਾ ਨਿਵਾਸੀ ਆਪਣੇ ਆਧਾਰ ਕਾਰਡ ਨੂੰ ਅਪਗ੍ਰੇਡ ਕਰਵਾਉਣ -ਡਿਪਟੀ ਕਮਿਸ਼ਨਰ

Breaking News- ਜਿਲ੍ਹਾ ਨਿਵਾਸੀ ਆਪਣੇ ਆਧਾਰ ਕਾਰਡ ਨੂੰ ਅਪਗ੍ਰੇਡ ਕਰਵਾਉਣ -ਡਿਪਟੀ ਕਮਿਸ਼ਨਰ

ਫਰੀਦਕੋਟ, 16 ਫਰਵਰੀ – (ਪੰਜਾਬ ਡਾਇਰੀ) ਜਿਲ੍ਹਾ ਨਿਵਾਸੀ ਆਪਣੇ ਆਧਾਰ ਕਾਰਡ ਨੂੰ ਅਪਗ੍ਰੇਡ ਕਰਵਾਉਣ। ਇਹ ਵੇਖਣ ਵਿੱਚ ਆਇਆ ਹੈ ਕਿ ਪਿਛਲੇ ਕਈ ਸਾਲਾਂ ਤੋਂ ਕਈ ਆਧਾਰ ਕਾਰਡ ਅੱਪਡੇਟ ਨਹੀਂ ਹੋਏ ਹਨ, ਜੋ ਕਿ ਅੱਪਡੇਟ ਕਰਵਾਉਣੇ ਅਤਿ ਜ਼ਰੂਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ ਕਈ ਸਾਲਾਂ ਤੋਂ ਆਪਣਾ ਅਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ਹੋਈ ਹੈ, ਉਹ ਆਪਣਾ ਆਧਾਰ ਕਾਰਡ ਅਪਡੇਟ ਕਰਵਾਉਣ।ਉਨ੍ਹਾਂ ਦੱਸਿਆ ਕਿ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ ਦੇ ਨਾਲ ਨਾਲ ਜੇਕਰ ਕਿਸੇ ਨੇ ਫੋਟੋ, ਪਤਾ, ਜਨਮ ਮਿਤੀ, ਜ਼ਰੂਰੀ ਬਾਓਮੈਟ੍ਰਿਕਸ (ਅੱਖਾਂ ਅਤੇ ਹੱਥ ਦੇ ਨਿਸ਼ਾਨ) ਆਦਿ ਗਲਤ ਹਨ ਤਾਂ ਉਹ ਵੀ ਆਪਣਾ ਆਧਾਰ ਕਾਰਡ ਠੀਕ ਕਰਵਾ ਲੈਣ। ਉਨ੍ਹਾਂ ਦੱਸਿਆ ਕਿ 0-5 ਉਮਰ ਵਰਗ ਦੇ ਬੱਚੇ ਦਾ ਨਾਮਾਂਕਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਦਾ ਜ਼ਰੂਰੀ ਬਾਇਓ-ਮੈਟ੍ਰਿਕ (ਐਮ.ਬੀ.ਯੂ.) ਵੀ ਲਾਜ਼ਮੀ ਅੱਪਡੇਟ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਅਧਾਰ ਕਾਰਡ ਵਿੱਚ ਪਛਾਣ ਦੇ ਸਬੂਤ (ਪੀ.ਓ.ਆਈ.) ਅਤੇ ਪਤੇ ਦੇ ਸਬੂਤ (ਪੀ.ਓ.ਏ.) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਵਾਉਣਾ ਵੀ ਲਾਜ਼ਮੀ ਹੈ। ਆਧਾਰ ਕਾਰਡ ਆਨ-ਲਾਈਨ ਦੇ ਨਾਲ-ਨਾਲ ਸੇਵਾ ਕੇਂਦਰਾਂ ‘ਤੇ ਵੀ ਅਪਡੇਟ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਿਵਾਸੀਆਂ ਨੂੰ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਕੇ ਆਪਣੀ ਜਾਣਕਾਰੀ ਨੂੰ ਮੁੜ ਪ੍ਰਮਾਣਿਤ ਕਰਨ ਦੀ ਲੋੜ ਹੁੰਦੀ ਹੈ, ਭਾਵੇਂ ਉਹਨਾਂ ਦੇ ਜਨਸੰਖਿਆ ਡੇਟਾ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਯੂ.ਆਈ.ਏ.ਡੀ.ਆਈ. ਵਿਭਾਗ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਨੂੰ ਆਪਣੇ ਅਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ ਅਪਡੇਟ ਕਰਨ ਲੋੜ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਕਾਰਡ ਨਾਲ ਅੱਪਡੇਟ ਕਰਵਾ ਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਆਪਣਾ ਪਤਾ ਬਦਲਿਆ ਹੈ ਅਤੇ ਆਪਣੇ ਆਧਾਰ ਕਾਰਡਾਂ ਨੂੰ ਅੱਪਡੇਟ ਕੀਤਾ ਹੈ ਪਰੰਤੂ ਕਈਆਂ ਨੇ ਆਧਾਰ ਅਪਡੇਟ ਨਹੀਂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਇਹ ਵੀ ਤਾਕੀਦ ਕੀਤੀ ਕਿ ਆਧਾਰ ਨੂੰ ਪਛਾਣ ਦੇ ਸਬੂਤ ਵਜੋਂ ਸਵੀਕਾਰ ਕਰਨ ਤੋਂ ਪਹਿਲਾਂ ਇਸ ਦੀ ਸਹੀ ਹੋਣ ਦੀ ਤਸਦੀਕ ਕਰ ਲਈ ਜਾਵੇ। ਉਨ੍ਹਾਂ ਕਿਹਾ ਨਾਗਰਿਕ https://myaadhaar.uidai.gov.in/ ਪੋਰਟਲ ‘ਤੇ ਆਪਣੇ ਦਸਤਾਵੇਜ਼ਾਂ ਨੂੰ ਆਨਲਾਈਨ ਵੀ ਅਪਲੋਡ ਕਰ ਸਕਦੇ ਹਨ ਜਾਂ ਆਪਣੇ ਸਬੰਧਤ ਖੇਤਰਾਂ ਵਿੱਚ ਆਧਾਰ ਨਾਮਾਂਕਣ ਕੇਂਦਰਾਂ ‘ਤੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ।

Related posts

Breaking- ਸਪੀਕਰ ਸੰਧਵਾਂ ਨੇ ਲਗਭਗ 500 ਵਾਤਾਵਰਣ ਪ੍ਰੇਮੀਆਂ ਅਤੇ ਕਿਸਾਨਾਂ ਦਾ ਕੀਤਾ ਵਿਸ਼ੇਸ਼ ਸਨਮਾਨ

punjabdiary

Breaking- ਪ੍ਰਿੰਸੀਪਲ ਨੂੰ ਮੋਬਾਈਲ ਤੇ ਧਮਕੀ ਭਰਿਆ ਮੈਸੇਜ ਭੇਜਣ ਵਾਲਿਆ ਦੀ ਪੁਲਿਸ ਨੇ ਕੀਤੀ ਪਛਾਣ, ਉਨ੍ਹਾਂ ਕੋਲੋ ਪੁਲਿਸ ਪੁੱਛ-ਗਿੱਛ ਕਰ ਰਹੀ

punjabdiary

Breaking- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ ਤੇ ਭਾਜਪਾ ਵਿਚ ਸ਼ਾਮਲ ਹੋਏ

punjabdiary

Leave a Comment