Breaking- ਪੰਜਾਬ ਵਾਰਿਸ ਦੇ ਜਥੇਦਾਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ 26 ਦੇ ਕਰੀਬ ਲੋਕਾਂ ਤੇ ਪਰਚਾ ਦਰਜ
ਅਜਨਾਲਾ, 17 ਫਰਵਰੀ – ਪੁਲਿਸ ਨੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ 26 ਹੋਰ ਲੋਕਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਇਲਜ਼ਾਮ ਲਾਉਦੇ ਹੋਏ ਦੱਸਿਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸ ਨੂੰ ਆਪਣੀਆਂ ਗਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਵਾਰਸ ਪੰਜਾਬ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।
ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ, ਜਿਸ ਕਰਕੇ ਉਸਦੀ ਬਹੁਤ ਬੁਰੇ ਤਰੀਕੇ ਨਾਲ ਕੁੱਟ ਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।