Big News – ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ
ਚੰਡੀਗੜ੍ਹ, 22 ਫਰਵਰੀ – ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ‘ਤੇ ਜਾਣਕਾਰੀ ਦਿੰਦੇ ਹੋਏ CM ਭਗਵੰਤ ਮਾਨ ਦੱਸਿਆ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਸਿੱਖਿਆ ਵਿਭਾਗ ਦੇ ਲਗਭਗ 13,000 ਕੱਚੇ ਮੁਲਾਜ਼ਮ ਅਸੀਂ ਪਹਿਲਾਂ ਹੀ ਪੱਕੇ ਕਰ ਦਿੱਤੇ ਸੀ । ਅੱਜ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ 14,417 ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਅਸੀਂ ਫੈਸਲਾ ਕੀਤਾ ਹੈ, ਮੁਲਾਜ਼ਮਾਂ ਦਾ ਹਰ ਪੱਖੋਂ ਖਿਆਲ ਰੱਖਣਾ ਸਾਡਾ ਫ਼ਰਜ਼ ਹੈ।