ਵੱਡੀ ਖ਼ਬਰ – ਪੁਲਿਸ ਨੇ 40 ਲੱਖ ਦੀ ਰਿਸ਼ਵਤ ਲੈਂਦੇ ਭਾਜਪਾ ਵਿਧਾਇਕ ਦੇ ਪੁੱਤਰ ਨੂੰ ਕੀਤਾ ਗ੍ਰਿਫਤਾਰ
ਬੰਗਲੌਰ, 3 ਮਾਰਚ – ਲੋਕਾਯੁਕਤ ਪੁਲੀਸ ਨੇ ਠੇਕੇਦਾਰ ਤੋਂ 40 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਇਕ ਦਿਨ ਬਾਅਦ ਭਾਜਪਾ ਵਿਧਾਇਕ ਮਦਾਲ ਵਿਰੂਪਕਸ਼ੱਪਾ ਦੇ ਪੁੱਤਰ ਪ੍ਰਸ਼ਾਂਤ ਕੁਮਾਰ ਦੇ ਘਰੋਂ ਛੇ ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਲੋਕਾਯੁਕਤ ਸੂਤਰਾਂ ਅਨੁਸਾਰ ਬੰਗਲੌਰ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਲੇਖਾ ਅਧਿਕਾਰੀ ਪ੍ਰਸ਼ਾਂਤ ਨੂੰ ਕਰਨਾਟਕ ਸੋਪ ਐਂਡ ਡਿਟਰਜੈਂਟ ਲਿਮਟਿਡ (ਕੇਐੱਸਡੀਐੱਲ) ਦੇ ਦਫ਼ਤਰ ਵਿੱਚ ਠੇਕੇਦਾਰ ਤੋਂ 40 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।