ਅਹਿਮ ਖ਼ਬਰ – ਸਿਰਫ਼ ਸਿਆਸੀ ਬਦਲਾਖੋਰੀ ਦੇ ਲਈ ਮਨੀਸ਼ ਸਿਸੋਦੀਆ ਜੀ ਨੂੰ ਜੇਲ੍ਹ ਭੇਜਿਆ ਗਿਆ, ਦੇਸ਼ ਦਾ ਲੋਕਤੰਤਰ ਖ਼ਤਰੇ ‘ਚ ਹੈ – ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 4 ਮਾਰਚ – ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, ਭਾਜਪਾ ‘ਚ ਜਾਂਦੇ ਹੀ ਭ੍ਰਿਸ਼ਟ ਲੀਡਰਾਂ ‘ਤੇ ਲੱਗੇ ਸਾਰੇ ਦੋਸ਼ ਖ਼ਤਮ ਹੋ ਜਾਂਦੇ ਹਨ । ਪਰ ਮਨੀਸ਼ ਸਿਸੋਦੀਆ ਜੀ ਨੇ ਦਿੱਲੀ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ, ਸਿਰਫ਼ ਸਿਆਸੀ ਬਦਲਾਖੋਰੀ ਦੇ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਦੇਸ਼ ਦਾ ਲੋਕਤੰਤਰ ਖ਼ਤਰੇ ‘ਚ ਹੈ ।
ਉਨ੍ਹਾਂ ਨੇ ਕਿਹਾ ਕਿ ਰਾਜਪਾਲ ਦਾ ਸੰਬੋਧਨ ਸੰਵਿਧਾਨਿਕ ਰੀਤ ਹੈ, ਤੇ ਇਸ ‘ਚ ਵਿਰੋਧੀ ਧਿਰ ਵੱਲੋਂ ਵਿਘਨ ਪਾਉਣਾ ਬਹੁਤ ਹੀ ਮੰਦਭਾਗਾ ਹੈ । ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਬਹੁਤ ਸਮਾਂ ਦਿੱਤਾ ਸੀ, ਪਰ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਆਪਣੀਆਂ ਜ੍ਹੇਬਾਂ ਭਰਦੇ ਰਹੇ ।