Image default
ਤਾਜਾ ਖਬਰਾਂ

Breaking- ਡਿਪਟੀ ਕਮਿਸ਼ਨਰ ਨੇ ਸਪੈਸ਼ਲ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

Breaking- ਡਿਪਟੀ ਕਮਿਸ਼ਨਰ ਨੇ ਸਪੈਸ਼ਲ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਫਰੀਦਕੋਟ, 9 ਮਾਰਚ – (ਪੰਜਾਬ ਡਾਇਰੀ) ਪ੍ਰਮਾਤਮਾ ਆਪਣੇ ਭਗਤਾਂ ਦੀ ਹਮੇਸ਼ਾਂ ਰੱਖਿਆ ਕਰਦਾ ਹੈ ਸ਼ਰਤ ਇਹ ਹੈ ਕਿ ਭਗਤ ਨੂੰ ਉਸ ਉਪਰ ਪੂਰਾ ਵਿਸ਼ਵਾਸ਼ ਹੋਵੇ ਪ੍ਰਹਿਲਾਦ ਦਾ ਅੱਗ ਵੀ ਕੁਝ ਨਹੀਂ ਵਿਗਾੜ ਸਕੀ, ਜਦ ਕਿ ਵਰਦਾਨ ਪ੍ਰਾਪਤ ਹੋਲਿਕਾ ਜਲ ਕੇ ਰਾਖ ਹੋ ਗਈ ਇਸ ਘਟਨਾ ਤੋਂ ਸ਼ੁਰੂ ਹੋਇਆ ਹੋਲੀ ਦਾ ਤਿਉਹਾਰ ਪੂਰੇ ਦੇਸ਼ ਵਿਚ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ । ਹੋਲੀ ਭਾਵੇਂ ਵਰਿੰਦਾਵਨ ਅਤੇ ਮਥੁਰਾ ਵਿੱਚ ਵੱਡੇ ਪੱਧਰ ਤੇ ਮਨਾਈ ਜਾਂਦੀ ਹੈ ਅਤੇ ਇੱਕ ਦੂਸਰੇ ਤੇ ਰੰਗ ਲਗਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਪਰ ਸਪੈਸ਼ਲ ਬੱਚਿਆਂ ਅਤੇ ਬੇਸਹਾਰਾ ਬਜ਼ੁਰਗਾਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਮਨਾਉਣਾ ਵੱਖਰਾ ਹੀ ਸਕੂਨ ਦਿੰਦਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਸਪੈਸ਼ਲ ਸਕੂਲ, ਉਜਾਲਾ, ਉਮੰਗ ਉਮੀਦ ਅਤੇ ਉਥੇ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਨਾਲ ਪ੍ਰਸਿੱਧ ਰੰਗਾਂ ਦਾ ਤਿਉਹਾਰ ਹੌਲੀ ਮਨਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਜਨਰਲ ਮੈਡਮ ਤੁਸ਼ਿਤਾ ਗੁਲਾਟੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਹੋਲੀ ਦਾ ਤਿਉਹਾਰ ਜਿੱਥੇ ਰੰਗਾਂ ਦਾ ਪ੍ਰਤੀਕ ਹੈ, ਉੱਥੇ ਇਹ ਭਾਈਚਾਰਕ ਸਾਂਝ ਵੀ ਬਣਾਈ ਰੱਖਣ ਵਿੱਚ ਸਾਡੀ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵਿੱਚ ਬੱਚਿਆਂ ਤੇ ਬਜ਼ੁਰਗਾਂ ਨਾਲ ਹੋਲੀ ਦਾ ਤਿਉਹਾਰ ਮਨਾਂ ਕੇ ਜਿੱਥੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ, ਉੱਥੇ ਹੀ ਇਨ੍ਹਾਂ ਸਪੈਸ਼ਲ ਬੱਚਿਆਂ ਨੂੰ ਵੀ ਘਰ ਵਾਲਾ ਮਾਹੌਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੰਸਥਾ ਬੇਸਹਾਰਾ ਬੱਚਿਆਂ ਅਤੇ ਬਜ਼ੁਰਗਾਂ ਦੀ ਮਦਦ ਲਈ ਸੰਸਥਾ ਹੈ । ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਦੀਨ-ਦੁਖੀਆਂ ਦੀ ਹਮੇਸ਼ਾ ਮਦਦ ਕਰਨੀ ਚਾਹੀਦੀ ਹੈ।ਉਨ੍ਹਾਂ ਸਵੈ ਸੇਵੀ ਸੰਸਥਾਵਾਂ ਅਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

Related posts

ਅਹਿਮ ਖ਼ਬਰ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ – ਪਿਤਾ ਬਲਕੌਰ ਸਿੰਘ

punjabdiary

ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕ ਕੀਤਾ

punjabdiary

ਸਿੱਧੂ ਮੂਸੇਵਾਲਾ ਗੋਲੀ ਕਾਂਡ: ਚਮਕੀਲਾ, ਬਿੰਦਰਖੀਆ ਅਤੇ ਮੂਸੇਵਾਲਾ… ਤਿੰਨੋਂ ਮਸ਼ਹੂਰ ਪੰਜਾਬੀ ਗਾਇਕਾਂ ਦੀ ਮੌਤ ਦਾ ਇਤਫ਼ਾਕ

punjabdiary

Leave a Comment