ਅਹਿਮ ਖ਼ਬਰ – 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ ਨੂੰ ਮਿਲ ਸਕਦੀ ਹੈ ਰਿਹਾਈ
17 ਮਾਰਚ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਅਪ੍ਰੈਲ ਨੂੰ ਰਿਹਾਅ ਕੀਤਾ ਜਾ ਸਕਦਾ ਹੈ । ਕਿਉਂਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਜ਼ਾ ਦੇ ਦੌਰਾਨ ਕੋਈ ਛੁੱਟੀ ਨਹੀਂ ਲਈ ਜਿਸ ਕਾਰਨ ਉਨ੍ਹਾਂ ਨੂੰ ਇਸ ਦਾ ਲਾਭ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਸਿੱਧੂ ਨੂੰ ਰਿਹਾਈ ਮਿਲਣ ਦੀ ਆਸ ਬੱਝੀ ਸੀ । ਪਰ ਇਸ ਦੌਰਾਨ ਕੈਬਨਿਟ ਨੂੰ ਭੇਜੀ ਗਈ ਫਾਇਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਲ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ ।
ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ 20 ਮਈ 2022 ਨੂੰ ਜੇਲ੍ਹ ਭੇਜਿਆ ਗਿਆ ਸੀ । ਦਰਅਸਲ ਉਨ੍ਹਾਂ ਨੇ ਆਪਣੀ ਸਜ਼ਾ ਦੇ ਦੌਰਾਨ ਕੋਈ ਛੁੱਟੀ ਨਹੀਂ ਲਈ ਹੈ। ਜਿਸ ਦੇ ਚੱਲਦਿਆਂ ਇੱਕ ਹਫਤੇ ਅਤੇ ਬਾਕੀ ਸਰਕਾਰੀ ਛੁੱਟੀਆਂ ਨੂੰ ਕੱਟ ਦਿੱਤਾ ਜਾਵੇ ਤਾਂ ਇਹ ਉਮੀਦ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਨੂੰ 1 ਅਪ੍ਰੈਲ 2023 ਨੂੰ ਰਿਹਾਅ ਕੀਤਾ ਜਾ ਸਕਦਾ ਹੈ।
ਮਾਹਿਰਾਂ ਦੀ ਮੰਨੀਏ ਤਾਂ ਕੈਦੀਆਂ ਦੇ ਵਿਹਾਰ ਦੇ ਅਧਾਰ ’ਤੇ 4 ਤੋਂ 5 ਦਿਨ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁੱਝ ਸਰਕਾਰੀ ਛੁੱਟੀਆਂ ਦਾ ਲਾਹਾ ਵੀ ਕੈਦੀਆਂ ਨੂੰ ਮਿਲਦਾ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਪੂਰੀ ਸਜ਼ਾ ਦੇ ਦੌਰਾਨ ਇੱਕ ਵਾਰ ਵੀ ਛੁੱਟੀ ਨਹੀਂ ਮੰਗੀ । ਇਸ ਕਰ ਕੇ ਸਿੱਧੂ ਇਸ ਛੁੱਟੀ ਦੇ ਬਾਅਦ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ ।