Breaking- ਮੰਤਰੀ ਹਰਜੋਤ ਬੈਂਸ 25 ਮਾਰਚ ਨੂੰ IPS ਜੋਤੀ ਯਾਦਵ ਨਾਲ ਕਰਵਾਉਣਗੇ ਵਿਆਹ, ਪੜ੍ਹੋ ਪੂਰੀ ਖ਼ਬਰ
18 ਮਾਰਚ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਜਲਦੀ ਹੀ ਵਿਆਹ ਹੋਣ ਵਾਲਾ ਹੈ ਉਹ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਅਤੇ ਆਨੰਦ ਕਾਰਜ ਹੋਵੇਗਾ।
ਸਿੱਖਿਆ ਮੰਤਰੀ ਅਤੇ ਆਈਪੀਐਸ ਦੀ ਵਿਆਹ ਦੀ ਕਾਫੀ ਚਰਚਾ ਹੋ ਰਹੀ ਹੈ। ਜੋਤੀ ਯਾਦਵ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸੀ, ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹੈ।