ਵੱਡੀ ਖ਼ਬਰ – ਜਥੇਦਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਅੰਮ੍ਰਿਤਪਾਲ ਸਿੰਘ ਨੂੰ ਜਲਦ ਹੀ ਪੁਲਿਸ ਕਰ ਸਕਦੀ ਹੈ ਗ੍ਰਿਫਤਾਰ
18 ਮਾਰਚ – ਅੰਮ੍ਰਿਤਪਾਲ ਦੇ ਖਿਲਾਫ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਪੰਜਾਬ ਪੁਲਿਸ ਕਿਸੇ ਵੇਲੇ ਵੀ ਪੰਜਾਬ ਵਾਰਸ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਾਤਾਰ ਕਰ ਸਕਦੀ ਹੈ । ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ । ਸ਼ਾਹਕੋਟ ਇਲਾਕੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਪੰਜਾਬ ਪੁਲਿਸ ਪਿੱਛਾ ਕਰ ਰਹੀ ਹੈ।