ਅਹਿਮ ਖ਼ਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੀ ਸ਼ੁਰੂਆਤ ਕੀਤੀ ਜਿਸ ਦੇ ਤਹਿਤ 6 ਨੌਜਵਾਨਾਂ ਨੂੰ ਸਨਮਾਨਤ ਕੀਤਾ ਗਿਆ
ਚੰਡੀਗੜ੍ਹ, 24 ਮਾਰਚ – ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਵਾਲੇ ਦਿਨ ਹੁਸੈਨੀਵਾਲਾ ਵਿਖੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਪੁਰਸਕਾਰ ਜੇਤੂ ਨੌਜਵਾਨਾਂ ਨੂੰ ਇੱਕ ਸਰਟੀਫਿਕੇਟ, ਮੈਡਲ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦਿੱਤੀ ਗਈ।