ਅਹਿਮ ਖ਼ਬਰ – ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
24 ਮਾਰਚ – ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਲਈ ਇਹ ਵੱਡੀ ਰਾਹਤ ਦੀ ਖਬਰ ਹੈ। ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ । ਇਸ ਤੋਂ ਪਹਿਲਾਂ ਕਾਂਗਰਸ ਨੇ ਇਸ ਗ੍ਰਿਫਤਾਰੀ ਦਾ ਭਾਰੀ ਵਿਰੋਧ ਕੀਤਾ ਸੀ। ਵਿਜੀਲੈਂਸ ਬਿਊਰੋ ਨੇ ਮੰਡੀਆਂ ਵਿਚੋਂ ਅਨਾਜ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਵੀ ਸ਼ਾਮਲ ਕੀਤਾ ਸੀ।
ਪੰਜਾਬ ਦੇ ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦੌਰਾਨ ਅਨਾਜ (ਕਣਕ ਅਤੇ ਝੋਨੇ) ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਲੈ ਕੇ ਜਾਣ ਲਈ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਜਾਰੀ ਕੀਤੇ ਗਏ ਸਨ। ਇਨ੍ਹਾਂ ਵਿਚ ਵੱਡੀ ਗੜਬੜ ਦਾ ਦਾਅਵਾ ਕੀਤਾ ਗਿਆ ਸੀ। ਉਸ ਸਮੇਂ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਸਨ।