Big News – ਪਟਿਆਲਾ ਦੀ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਘਟਾਇਆ ਗਿਆ
3 ਅਪ੍ਰੈਲ – ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਦੀ ਰਿਪੋਰਟ ਅਨੁਸਾਰ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਘਟਾ ਦਿੱਤਾ ਗਿਆ ਹੈ । ਪਹਿਲਾ ਨਵਜੋਤ ਸਿੱਧੂ ਕੋਲ Z ਸੁਰੱਖਿਆ ਸੀ ਪਰ ਹੁਣ Z ਸੁਰੱਖਿਆ ਤੋਂ ਹਟਾ ਕੇ Y ਸੁਰੱਖਿਆ ਵਿੱਚ ਤਬਦੀਲ ਕੀਤਾ ਗਿਆ ਹੈ । ਪਹਿਲਾਂ ਜਿੱਥੇ ਨਵਜੋਤ ਸਿੱਧੂ ਕੋਲ 25 ਸੁਰੱਖਿਆ ਕਰਮੀ ਮੌਜੂਦ ਸਨ ਹੁਣ ਦੀ ਉਨ੍ਹਾਂ ਦੀ ਗਿਣਤੀ ਘਟਾ ਕਿ 12 ਕਰ ਦਿੱਤੀ ਗਈ ਹੈ ।
ਜੇਲ੍ਹ ‘ਚ ਜਾਣ ਤੋਂ ਪਹਿਲਾਂ ਸਿੱਧੂ ਦੇ ਕੋਲ Z ਸੁਰੱਖਿਆ ਸੀ। ਰੋਡਰੇਜ਼ ਮਾਮਲੇ ‘ਚ ਨਵਜੋਤ ਸਿੱਧੂ ਪਟਿਆਲਾ ਜੇਲ੍ਹ ‘ਚ 317 ਦਿਨ ਦੀ ਸਜ਼ਾ ਪੂਰੀ ਕਰਕੇ ਬਾਹਰ ਆਏ ਹਨ। ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਕਰਕੇ ਉਸ ਨੂੰ 18 ਮਈ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ ਪਰ ਜੇਲ੍ਹ ਨਿਯਮਾਂ ਅਨੁਸਾਰ ਕੈਦੀਆਂ ਨੂੰ ਹਰ ਮਹੀਨੇ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਜ਼ਾ ਦੌਰਾਨ ਸਿੱਧੂ ਨੇ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ।