Breaking- ਹਾਈ ਕੋਰਟ ਨੇ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਨੂੰ ਅੱਗੇ ਵਧਾਇਆ
ਚੰਡੀਗੜ੍ਹ, 8 ਅਪ੍ਰੈਲ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀਆਂ ਪੰਜ ਪਟੀਸ਼ਨਾਂ ’ਤੇ ਸੁਣਵਾਈ 11 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।
ਇਹਨਾਂ ਪਟੀਸ਼ਨਾਂ ਰਾਹੀਂ ਮੰਗ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਗ੍ਰਿਫਤਾਰ ਕੀਤੇ ਗਏ ਆਗੂਆਂ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਮੁਲਾਕਾਤ ਕਰਨ ਦੀ ਆਗਿਆ ਦੇਵੇ ਅਤੇ ਦਰਜ ਕੀਤੇ ਗਏ ਕੇਸਾਂ ਦੀਆਂ ਕਾਪੀਆਂ ਪ੍ਰਦਾਨ ਕੀਤੀਆਂ ਜਾਣ। ਕੋਰਟ ਵਿਚ ਇਹ ਪਟੀਸ਼ਨਾਂ ਗੁਰਮੀਤ ਸਿੰਘ ਭੁੱਕਣਵਾਲਾ ਦੀ ਪਤਨੀ ਪਵਿੱਤਰ ਕੌਰ, ਪ੍ਰਧਾਨ ਮੰਤਰੀ ਬਾਜੇਕੇ ਦੇ ਪਿਤਾ ਹਰਜਿੰਦਰ ਸਿੰਘ, ਬਸੰਤ ਸਿੰਘ ਦੇ ਪਿਤਾ ਸੁਰਜੀਤ ਸਿੰਘ, ਕੁਲਵੰਤ ਸਿੰਘ ਦੀ ਪਤਨੀ ਵੀਰਪਾਲ ਕੌਰ ਤੇ ਵਰਿੰਦਰ ਸਿੰਘ ਉਰਫ ਫੱਜੀ ਦੀ ਪਤਨੀ ਸਿਮਰਨਜੀਤ ਕੌਰ ਨੇ ਦਾਇਰ ਕੀਤੀਆਂ ਹਨ।