Image default
ਤਾਜਾ ਖਬਰਾਂ

Breaking- ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ, ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਮਾਮਲਾ ਆਇਆ ਸਾਹਮਣੇ

Breaking- ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ, ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ, 19 ਅਪ੍ਰੈਲ – ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਲੱਗੇ ਰਹੇ ਐਸ ਐਸ ਪੀ ਰਾਜਜੀਤ ਸਿੰਘ ਤੇ ਵਿਜੀਲੈਂਸ ਵਲੋਂ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਵਿਭਾਗ ਨੇ ਸਾਬਕਾ ਐਸ ਐਸ ਪੀ ਰਾਜਜੀਤ ਸਿੰਘ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੁੱਛਗਿੱਛ ਕਰੇਗੀ। ਸਪੈਸ਼ਲ ਟਾਸਕ ਫੋਰਸ ਨੇ ਬਰਖਾਸਤ ਐਸ ਐਸ ਪੀ ਰਾਜਜੀਤ ਸਿੰਘ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਜਦੋਂ ਤੋਂ ਸਰਕਾਰ ਨੇ ਐਸ ਐਸ ਪੀ ਨੂੰ ਬਰਖਾਸਤ ਕੀਤਾ ਹੈ ਉਦੋਂ ਹੀ ਰਾਜਜੀਤ ਸਿੰਘ ਗਾਇਬ ਹੋ ਗਿਆ ਹੈ ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਹੋਰਨਾਂ ਅਸਾਸਿਆਂ ਦੀ ਪੜਤਾਲ ਕੀਤੀ ਜਾਵੇਗੀ। ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਜੀਤ ਸਿੰਘ ਅਤੇ ਉਸਦੇ ਪਰਿਵਾਰ ਦੇ ਬੈਂਕ ਖਾਤਿਆਂ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਲਿਖਿਆ ਹੈ। ਵਿਜੀਲੈਂਸ ਵਲੋਂ ਰਾਜਜੀਤ ਸਿੰਘ ਦਾ ਤਲਾਸ਼ ਜਾਰੀ ਹੈ ।

Related posts

Breaking- ਅਹਿਮ ਖਬਰ – ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ 11 ਜਨਵਰੀ ਨੂੰ ਪੰਜਾਬ ਵਿਚ ਆਪਣੀ ਪਦਯਾਤਰਾ ਸ਼ੁਰੂ ਕਰਨਗੇ

punjabdiary

Breaking- ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦੀ ਮੰਗ ਖਾਰਜ

punjabdiary

Breaking- ਸੇਵਾ ਕੇਂਦਰਾਂ ਵਿਚ ਅਰਜ਼ੀ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੇ ਅਮਲ ਨੂੰ ਬੰਦ ਕੀਤਾ ਹੈ – ਮੀਤ ਹੇਅਰ

punjabdiary

Leave a Comment