Image default
ਤਾਜਾ ਖਬਰਾਂ

ਅਹਿਮ ਖ਼ਬਰ – ਵਿਦੇਸ਼ ਭੇਜਣ ਦੇ ਨਾਮ ਤੇ 70 ਦੇ ਕਰੀਬ ਨੌਜਵਾਨਾਂ ਨਾਲ ਠੱਗੀ ਮਾਰਨ ਵਾਲਾ ਏਜੰਟ ਚੜ੍ਹਿਆ ਨੌਜਵਾਨਾਂ ਹੱਥੀ

ਅਹਿਮ ਖ਼ਬਰ – ਵਿਦੇਸ਼ ਭੇਜਣ ਦੇ ਨਾਮ ਤੇ 70 ਦੇ ਕਰੀਬ ਨੌਜਵਾਨਾਂ ਨਾਲ ਠੱਗੀ ਮਾਰਨ ਵਾਲਾ ਏਜੰਟ ਚੜ੍ਹਿਆ ਨੌਜਵਾਨਾਂ ਹੱਥੀ

ਗੁਰਦਾਸਪੁਰ, 19 ਅਪ੍ਰੈਲ – (ਬਾਬੂਸ਼ਾਹੀ ਬਿਊਰੋ) ਗੁਰਦਾਸਪੁਰ ਵਿੱਚ ਵਿਦੇਸ਼ ਭੇਜਣ ਦੇ ਨਾਮ ਤੇ 70 ਦੇ ਕਰੀਬ ਨੋਜਵਾਨਾਂ ਨਾਲ ਇਕ ਏਜੰਟਾ ਵਲੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਗਈ ਸੀ ਅੱਤੇ ਨੌਜਵਾਨਾਂ ਵਲੋ ਏਜੰਟ ਦੇ ਦਫ਼ਤਰ ਬਾਹਰ ਹੰਗਾਮਾਂ ਵੀ ਕੀਤਾ ਗਿਆ ਸੀ ਪਰ ਠੱਗ ਏਜੰਟ ਉੱਪਰ ਕੋਈ ਕਾਰਵਾਈ ਨਹੀਂ ਹੋਈ ਜਿਸਤੋਂ ਪ੍ਰੇਸ਼ਾਨ ਨੋਜਵਾਨਾਂ ਕਲ਼ ਬੀਤੀ ਰਾਤ ਨੂੰ ਇੱਸ ਠੱਗ ਏਜੰਟ ਨੂੰ ਕਾਬੂ ਕੀਤਾ ਅੱਤੇ ਥਾਣੇ ਲੈ ਗਏ ਪਰ ਰਾਤ ਨੂੰ ਥਾਣੇ ਵਿੱਚ ਕੋਈ ਵੀ ਪੁਲਿਸ ਕਰਮਚਾਰੀ ਮੌਜੂਦ ਨਹੀ ਮਿਲਿਆ ਅੱਤੇ ਨਾ ਕਿੱਸੇ ਨੇ ਨੌਜਵਾਨਾਂ ਦੀ ਗੱਲ ਸੁਣੀ।
ਜਦੋ ਇਸ ਸਬੰਧੀ ਰਾਤ ਨੂੰ ਐਸਐਸਪੀ ਗੁਰਦਾਸਪੁਰ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਵੇਰੇ 9 ਵਜੇ ਆ ਕੇ ਉਹ ਆਪਣੀ ਸ਼ਿਕਾਇਤ ਦੇਣ ਨੌਜਵਾਨਾਂ ਨੇ ਦੱਸਿਆ ਕਿ ਪੁਲਸ ਵੱਲੋਂ ਉਹਨਾਂ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਇਨਾ ਹੀ ਉਸ ਏਜੰਟ ਨੂੰ ਆਪਣੀ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਨੈਸ਼ਨਲ ਹਾਈਵੇ ਨੂੰ ਬੰਦ ਕਰਨ ਲਈ ਮਜਬੂਰ ਹੋਣਗੇ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਠੱਗੀ ਦਾ ਸ਼ਿਕਾਰ ਹੋਏ ਨੌਜਵਾਨਾਂ ਨੇ ਦਸਿਆ ਕਿ ਇਸ ਠੱਗ ਏਜੰਟ ਨੇ ਵਿਦੇਸ ਭੇਜਣ ਦੇ ਨਾਂਅ ਤੇ 70 ਦੇ ਕਰੀਬ ਨੋਜਵਾਨਾਂ ਕੋਲੋ ਲੱਖਾ ਰੁਪਏ ਲਏ ਸਨ ਜਿਸ ਤੋਂ ਬਾਅਦ ਨੌਜਵਾਨਾਂ ਨੂੰ ਝੂਠੇ ਵੀਜੇ ਅਤੇ ਝੂਠੀਆਂ ਟਿਕਟਾਂ ਦਿੱਤੀਆਂ ਗਈਆਂ ਸਨ। ਪਿਛਲੇ ਦਿਨੀਂ ਨੌਜਵਾਨਾਂ ਵੱਲੋਂ ਗੁਰਦਾਸਪੁਰ ਦੀ ਬਰਾਂਚ ਦੇ ਅੱਗੇ ਹੰਗਾਮਾਂ ਵੀ ਕੀਤਾ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ ਜਿਸ ਤੋਂ ਬਾਅਦ ਰਾਤੀ 9 ਵਜੇ ਦੇ ਕਰੀਬ ਜੱਸੀ ਨਾਮ ਦੇ ਏਜੰਟ ਵੱਲੋਂ ਨੌਜਵਾਨਾਂ ਨੂੰ ਫੋਨ ਕਰਕੇ ਕਿਹਾ ਗਿਆ ਕਿ ਜੇਕਰ ਤੁਸੀਂ ਆਪਣੇ ਪਾਸਪੋਰਟ ਵਾਪਸ ਲੈਣੇ ਹਨ ਤਾਂ ਤਿੰਨ-ਤਿੰਨ ਹਜ਼ਾਰ ਰੁਪਏ ਉਸਨੂੰ ਆਨਲਾਈਨ ਭੇਜੋ ਤੇ ਆਪਣੇ ਪਾਸਪੋਰਟ ਲੈ ਲਵੋ। ਜਿਸ ਤੋਂ ਬਾਅਦ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ਵਿੱਚ ਨੌਜਵਾਨਾਂ ਨੇ ਇਸ ਏਜੰਟ ਨੂੰ ਕਾਬੂ ਕਰ ਲਿਆ ਅਤੇ ਬਾਅਦ ਨੌਜਵਾਨਾਂ ਵਲੋ ਇਸ ਏਜੰਟ ਨੂੰ ਬਰਿਆਰ ਚੌਕੀ ਵਿੱਚ ਲਿਆਂਦਾ ਗਿਆ ਜਿੱਥੇ ਕਿ ਪੁਲਿਸ ਵੱਲੋਂ ਕਹਿ ਦਿੱਤਾ ਗਿਆ ਕਿ ਇਸ ਨੂੰ ਸਿਟੀ ਥਾਣੇ ਲੈ ਜਾਓ।
ਜਿਸ ਤੋਂ ਬਾਅਦ ਨੌਜਵਾਨ ਸਿਟੀ ਥਾਣੇ ਪਹੁੰਚੇ ਤਾਂ ਸਿਟੀ ਥਾਣੇ ਦੀ ਵੀ ਪੁਲਿਸ ਨੇ ਕੋਈ ਵੀ ਕਾਰਵਾਈ ਕਰਨ ਤੋਂ ਮਨਾ ਕਰ ਦਿੱਤਾ ਅਤੇ ਕਹਿ ਦਿਤਾ ਗਿਆ ਕਿ ਇਹ ਸਾਡੀ ਹੱਦ ਵਿੱਚ ਨਹੀਂ ਹੈ।ਇਸ ਨੂੰ ਬਰਿਆਰ ਚੌਕੀ ਲੈ ਜਾਓ ਅਤੇ ਪੁਲੀਸ ਵੱਲੋਂ ਨੌਜਵਾਨਾਂ ਦਾ ਕੋਈ ਵੀ ਸਾਥ ਨਹੀਂ ਦਿੱਤਾ ਗਿਆ। ਉਹਣਾ ਦੱਸਿਆ ਕਿ ਇਸ ਮਾਮਲੇ ਸਬੰਧੀ ਐਸਐਸਪੀ ਗੁਰਦਾਸਪੁਰ ਨੂੰ ਫੋਨ ਕੀਤਾ ਤੇ ਉਨ੍ਹਾਂ ਦੇ ਦਫਤਰ ਵਿਚ ਹਾਜਰ ਮੁਲਾਜਮ ਵੱਲੋਂ ਵੀ ਕਹਿ ਦਿਤਾ ਗਿਆ ਕਿ ਸਵੇਰੇ 9 ਵਜੇ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਨੌਜਵਾਨਾਂ ਵੱਲੋਂ ਕਿਹਾ ਗਿਆ ਕਿ ਪੁਲੀਸ ਨੇ ਤਾਂ ਕੁਝ ਨਹੀਂ ਕੀਤਾ ਪਰ ਜੇਕਰ ਅਸੀਂ ਇਸ ਏਜੰਟ ਨੂੰ ਕਾਬੂ ਕੀਤਾ ਹੈ ਤਾਂ ਪੁਲੀਸ ਆਪਣੀ ਹਿਰਾਸਤ ਵਿਚ ਨਹੀਂ ਲੈ ਰਹੀ।ਨੌਜਵਾਨਾ ਨੇ ਕਿਹਾ ਕਿ ਜੇਕਰ ਸਾਡੀ ਸੁਣਵਾਈ ਨਹੀਂ ਹੋਈ ਤਾਂ ਅਸੀਂ ਸੜਕਾਂ ਤੇ ਧਰਨੇ ਲਗਾਉਣ ਲਈ ਮਜਬੂਰ ਹੋਵਾਂਗੇ।

Related posts

Breaking- ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਸ਼ੁਰੂ ਕੀਤਾ, ਜਾਣੋ ਪੂਰਾ ਮਾਮਲਾ

punjabdiary

Breaking- ਰੈੱਡ ਕਰਾਸ ਸਪੈਸ਼ਲ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਸੰਸਾਰ ਦਿਵਸ ਮਨਾਇਆ

punjabdiary

22 ਮਈ ਨੂੰ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਫਰੀਦਕੋਟ ਪੁੱਜਣਗੀਆਂ

punjabdiary

Leave a Comment