ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬੀਆਂ ਦੀ ਕਮਾਈ ਗੈਂਗਸਟਰਾਂ ਤੇ ਨਹੀਂ ਖ਼ਰਚ ਕਰਾਂਗੇ
ਗੈਂਗਸਟਰ ਮੁਖਤਾਰ ਅੰਸਾਰ ਦੇ 55 ਲੱਖ ਰੁਪਏ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਕੋਰੀ ਨਾਂਹ
ਚੰਡੀਗੜ੍ਹ, 20 ਅਪ੍ਰੈਲ – ਸੀ.ਐਮ. ਭਗਵੰਤ ਮਾਨ ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਸਖਤ ਇਨਕਾਰ ਕੀਤਾ । ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਪਿਛਲੀ ਸਰਕਾਰ ਦੁਆਰਾ ਉਸਨੂੰ ਸੁਰੱਖਿਅਤ ਰੱਖਿਆ ਗਿਆ ਸੀ ਅਤੇ ਵੀਵੀਆਈਪੀ ਇਲਾਜ ਦਿੱਤਾ ਗਿਆ ਸੀ । ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਗੈਂਗਸਟਰਾਂ ‘ਤੇ ਨਹੀਂ ਖਰਚ ਕਰਾਂਗੇ ।
ਉਨ੍ਹਾਂ ਨੇ ਕਿਹਾ ਕਿ ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਚ ਸੁੱਖ-ਸਹੂਲਤਾਂ ਦੇ ਕੇ ਰੱਖਿਆ ਗਿਆ । 48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ ਗਿਆ ਅਤੇ ਮਹਿੰਗੇ ਵਕੀਲ ਕੀਤੇ । ਉਨ੍ਹਾਂ ਨੇ ਕਿਹਾ 55 ਲੱਖ ਮੈਂ ਲੋਕਾਂ ਦੇ ਟੈਕਸ ਚੋ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ । ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ ਕਰ ਰਹੇ ਹਾਂ ।