Image default
ਤਾਜਾ ਖਬਰਾਂ

ਅਹਿਮ ਖ਼ਬਰ – ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 1 ਮਈ ਨੂੰ

ਅਹਿਮ ਖ਼ਬਰ – ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 1 ਮਈ ਨੂੰ

ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ – ਨਿਰਵੈਰ ਸਿੰਘ ਬਰਾੜ

ਫਰੀਦਕੋਟ, 22 ਅਪ੍ਰੈਲ – (ਪੰਜਾਬ ਡਾਇਰੀ) ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 01 ਮਈ 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 26 ਅਪ੍ਰੈਲ ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Related posts

2024 ਬਾਰੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ, ਜੇਕਰ ਸੱਚੀ ਹੈ ਤਾਂ… ਤਬਾਹੀ

Balwinder hali

Breaking- 9 ਨਵੰਬਰ ਨੂੰ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਵਜੋਂ ਐਲਾਨਿਆ ਗਿਆ

punjabdiary

‘ਮੁੱਖ ਮੰਤਰੀ ਧਮਕ ਬੇਸ ਆਲਾ’ ਪੁਲਿਸ ਨੇ ਚੁੱਕਿਆ, ਦੇਖੋ ਹੈਰਾਨ ਕਰਨ ਵਾਲੀ ਵੀਡੀਓ

Balwinder hali

Leave a Comment