Image default
ਤਾਜਾ ਖਬਰਾਂ

Breaking- ਹਰ ਧਰਮ ਮਿਲਜੁਲ ਕੇ ਰਹਿਣ ਦੀ ਦਿੰਦਾ ਹੈ ਸਿੱਖਿਆ – ਸਪੀਕਰ ਸੰਧਵਾਂ

Breaking- ਹਰ ਧਰਮ ਮਿਲਜੁਲ ਕੇ ਰਹਿਣ ਦੀ ਦਿੰਦਾ ਹੈ ਸਿੱਖਿਆ – ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਅਤੇ ਵਿਧਾਇਕ ਸੇਖੋਂ ਨੇ ਈਦਗਾਹ ਵਿਖੇ ਪਹੁੰਚ ਕੇ ਮੁਸਲਿਮ ਭਰਾਵਾਂ ਨੂੰ ਦਿੱਤੀ ਮੁਬਾਰਕਬਾਦ

ਫਰੀਦਕੋਟ, 22 ਅਪ੍ਰੈਲ – (ਪੰਜਾਬ ਡਾਇਰੀ) ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਕੱਦਸ ਦਿਹਾੜੇ ਈਦ ਮੌਕੇ ਮੁਸਲਿਮ ਭਰਾਵਾਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੀ ਈਦਗਾਹ ਵਿਖੇ ਜਾ ਕੇ ਮੁਬਾਰਕਬਾਦ ਦਿੱਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਦਗਾਹ ਵਿਖੇ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕ ਬਾਅਦ ਦਿੰਦੇ ਹੋਏ ਕਿਹਾ ਕਿ ਹਰ ਧਰਮ ਸਾਨੂੰ ਆਪਸ ਵਿਚ ਮਿਲ ਜੁਲ ਕੇ ਰਹਿਣ ਦੀ ਸਿੱਖਿਆ ਦਿੰਦਾ ਹੈ। ਜਦੋਂ ਵੀ ਆਪਾਂ ਕਿਸੇ ਧਾਰਮਿਕ ਸਥਾਨ ਤੇ ਜਾਈਏ ਤਾਂ ਸਾਨੂੰ ਧਾਰਮਿਕ ਗ੍ਰੰਥਾਂ ਵਿੱਚੋਂ ਮਿਲੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣਾ ਚਾਹੀਦਾ ਹੈ। ਹਰ ਧਰਮ ਦੇ ਵਿਚ ਮਨੁੱਖਤਾ ਨੂੰ ਆਪਸ ਦੇ ਵਿਚ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ ਗਿਆ ਹੈ।
ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵੀ ਮੁਸਲਿਮ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਸਮੂਹ ਭਾਈਚਾਰੇ ਨੂੰ ਆਪਸ ਵਿਚ ਮਿਲ ਕੇ ਅੱਗੇ ਵਧਣ ਦੀ ਅਪੀਲ ਕੀਤੀ। ਇਸ ਮੌਕੇ ਤੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।

Advertisement

Related posts

Breaking- ਮੰਤਰੀ ਹਰਜੋਤ ਬੈਂਸ 25 ਮਾਰਚ ਨੂੰ IPS ਜੋਤੀ ਯਾਦਵ ਨਾਲ ਕਰਵਾਉਣਗੇ ਵਿਆਹ, ਪੜ੍ਹੋ ਪੂਰੀ ਖ਼ਬਰ

punjabdiary

Breaking- ਜ਼ਿਲੇ ਦੇ ਸਮੂਹ ਅਸਲਾ ਲਾਇਸੰਸੀ 30 ਸਤੰਬਰ 2022 ਤੱਕ 02 ਤੋਂ ਵੱਧ ਅਸਲਾ ਲਾਇਸੈਂਸ ਤੋਂ ਡਿਲੀਟ ਕਰਵਾਉਣ-ਜ਼ਿਲਾ ਮੈਜਿਸਟ੍ਰੇਟ

punjabdiary

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਈਡੀ ਤੋਂ ਮੰਗਿਆ ਜਵਾਬ

Balwinder hali

Leave a Comment