Image default
About us

ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਭੇਟ ਕੀਤਾ ਇਕ ਕਰੋੜ ਦਾ ਚੈੱਕ

ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਨੇ ਭੇਟ ਕੀਤਾ ਇਕ ਕਰੋੜ ਦਾ ਚੈੱਕ

ਗੁਰਦਾਸਪੁਰ, 26 ਅਪ੍ਰੈਲ (ਬਾਬੂਸ਼ਾਹੀ)- ਬੀਤੇ ਦਿਨੀ ਪੁੰਛ ਜੰਮੂ ਹਾਈਵੇ ਤੇ ਆਤੰਕੀ ਹਮਲੇ ਦੌਰਾਨ ਬਟਾਲਾ ਨਜਦੀਕੀ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਜਵਾਨ ਹਰਕ੍ਰਿਸ਼ਨ ਸਿੰਘ ਸ਼ਹਾਦਤ ਦਾ ਜਾਮ ਪੀ ਗਏ ਸੀ ।ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਸੀ ਐਮ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸੀਆਂ ਗ੍ਰਾਂਟ 1 ਕਰੋੜ ਦਾ ਚੈਕ ਭੇਂਟ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਪਰਿਵਾਰ ਦੀਆਂ ਮੰਗਾਂ ਮੰਨਦੇ ਹੋਏ ਪਿੰਡ ਦੇ ਅੰਦਰ ਸ਼ਹੀਦ ਦੇ ਨਾਮ ਦਾ ਸਟੇਡੀਅਮ ,ਧਰਮਸ਼ਾਲਾ ,ਗੇਟ ਅਤੇ ਸਰਕਾਰੀ ਸਕੂਲ ਦਾ ਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ। ਇਸ ਉੱਤੇ ਕਰੀਬ 74 ਲੱਖ ਰੁਪਏ ਦਾ ਐਸਟੀਮੇਟ ਤਿਆਰ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਸ਼ਹੀਦ ਸਾਡੇ ਦੇਸ ਦਾ ਸਰਮਾਇਆ ਹੁੰਦੇ ਹਨ ਅਤੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਖੜੀ ਰਹੇਗੀ।
ਓਥੇ ਹੀ ਸੀਐਮ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਬੇਸ਼ਕ ਰਾਜਨੀਤੀ ਖੇਤਰ ਚ ਸਾਡੀ ਸੋਚ ਅਤੇ ਵਿਚਾਰ ਜਰੂਰ ਵੱਖ ਹੋ ਸਕਦੇ ਹਨ ਪਰ ਪ੍ਰਕਾਸ਼ ਸਿੰਘ ਬਾਦਲ ਇਕ ਉਘੇ ਅਤੇ ਸੁਲਝੇ ਹੋਏ ਸਿਆਸਤਦਾਨ ਸਨ। ਉਹਨਾਂ ਦੇ ਇਸ ਜਹਾਨ ਤੋਂ ਰੁਖਸਤ ਹੋਣ ਦਾ ਦੁੱਖ ਹੈ ਅਤੇ ਓਹਨਾ ਦੇ ਤੁਰ ਜਾਣ ਨਾਲ ਰਾਜਨੀਤੀ ਮੈਦਾਨ ਸਮੇਤ ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ ।

Advertisement

Related posts

CM ਭਗਵੰਤ ਮਾਨ ਦੀ ਕੋਠੀ ਨੇੜੇ ਟੈਂਕੀ ‘ਤੇ ਬੈਠੇ ਇੰਦਰਜੀਤ ਸਿੰਘ ਮਾਨਸਾ ਵਲੋਂ ਨਵੇਂ ਆਰਡਰ ਲੈਣ ਤੋਂ ਨਾਂਹ

punjabdiary

ਪਰਾਲੀ ਸਾੜਨ ‘ਤੇ DGP ਦਾ ਵੱਡਾ ਐਕਸ਼ਨ, 11 ਜਿਲ੍ਹਿਆਂ ਦੇ ਐਸਐਸਪੀ ਨੂੰ ਨੋਟਿਸ ਕੀਤੇ ਜਾਰੀ

punjabdiary

ਨੌਕਰੀ ਦੇਣ ਮਗਰੋਂ ਵਿਭਾਗ ਨੂੰ ਚੇਤੇ ਆਈ ਗ਼ਲਤ ਮੈਰਿਟ

punjabdiary

Leave a Comment