Image default
About us

ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟਰ

ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟਰ

ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਡਾਇਰੀ) -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਨੂੰ ਟਰੈਕਟਰ ਵਿਚ ਘਰ ਤੋਂ ਖੇਤ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ। ਇਸ ਟਰੈਕਟਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ‘ਤੇ ਫ਼ਖ਼ਰ-ਏ-ਕੌਮ ਲਿਖਿਆ ਗਿਆ ਹੈ। ਇਸ ਵਿੱਚ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ।
ਪ੍ਰਕਾਸ਼ ਸਿੰਘ ਬਾਦਲ ਦੇ ਘਰ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ ਉਨ੍ਹਾਂ ਦਾ ਕਿੰਨੂ ਦਾ ਬਾਗ ਕੱਟਿਆ ਗਿਆ ਹੈ, ਜਿੱਥੇ ਸੰਸਕਾਰ ਲਈ ਖੇਤ ਨੂੰ ਪੱਧਰਾ ਕੀਤਾ ਗਿਆ। ਇੱਥੇ ਦੇਰ ਸ਼ਾਮ ਤੱਕ ਕਰੀਬ 50 ਫੁੱਟ ਲੰਬਾ ਅਤੇ 30 ਫੁੱਟ ਚੌੜਾ ਪਲੇਟਫਾਰਮ ਤਿਆਰ ਕਰ ਲਿਆ ਗਿਆ ਹੈ। ਇੱਥੇ ਹੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਬਾਅਦ ਵਿੱਚ ਇਸ ਪਲੇਟਫਾਰਮ ਨੂੰ ਯਾਦਗਾਰ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਜਿਸ ਮੈਦਾਨ ਵਿੱਚ ਕੀਤਾ ਜਾਣਾ ਹੈ, ਉਸ ਵਿੱਚ ਟੈਂਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਲਈ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਜਾਵੇਗਾ। ਉਨ੍ਹਾਂ ਦੇ ਘਰ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

Related posts

ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

punjabdiary

ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਵੱਲੋ ਆਗਮਨ ਪੁਰਬ ਤੇ ਕੀਤੀ ਲੰਗਰ ਅਤੇ ਜਲ ਦੀ ਸੇਵਾ

punjabdiary

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਬੇਰੁਜ਼ਗਾਰ ਲੈਣ ਵੱਧ ਤੋਂ ਵੱਧ ਲਾਭ- ਡਿਪਟੀ ਕਮਿਸ਼ਨਰ

punjabdiary

Leave a Comment