Image default
About us

ਆਮਦਨ ਤੋਂ ਵੱਧ ਜਾਇਦਾਦ ਵਾਲਿਆਂ ਲਈ ਬਣਾਇਆ ਖਾਸ ਪਲਾਨ! CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਆਮਦਨ ਤੋਂ ਵੱਧ ਜਾਇਦਾਦ ਵਾਲਿਆਂ ਲਈ ਬਣਾਇਆ ਖਾਸ ਪਲਾਨ! CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 29 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਮਾਨ ਦਾ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ, ਉਹ ਕਾਨੂੰਨੀ ਪ੍ਰਕਿਰਿਆ ਰਾਹੀਂ ਆਪਣੀਆਂ ਜਾਇਦਾਦਾਂ ਵੇਚ ਕੇ ਖ਼ਜ਼ਾਨੇ ਵਿੱਚ ਪੈਸੇ ਪਾਉਣਗੇ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵਿਜੀਲੈਂਸ ਆਪਣਾ ਕੰਮ ਕਰ ਰਹੀ ਹੈ, ਵਿਜੀਲੈਂਸ ਉਨ੍ਹਾਂ ਲੋਕਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਨੇ ਨਾਜਾਇਜ਼ ਜਾਇਦਾਦਾਂ ਤੋਂ ਵੱਡੇ ਪੈਲੇਸ, ਜਾਇਦਾਦਾਂ, ਫਾਰਮ ਹਾਊਸ, ਮੈਰਿਜ ਪੈਲੇਸ ਬਣਾਏ ਹਨ।
ਸੀ.ਐੱਮ. ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਆਮਦਨ ਤੋਂ ਵੱਧ ਜਾਇਦਾਦ ਪਾਈ ਗਈ ਉਨ੍ਹਾਂ ਨੂੰ ਸੀਲ ਕਰਕੇ ਜ਼ਬਤ ਕੀਤਾ ਜਾਵੇਗਾ। ਫਿਰ ਇਨ੍ਹਾਂ ਨਾਜਾਇਜ਼ ਜਾਇਦਾਦਾਂ ਨੂੰ ਵੇਚ ਕੇ ਸਰਕਾਰੀ ਖ਼ਜ਼ਾਨੇ ਵਿੱਚ ਪੈਸੇ ਜਮ੍ਹਾਂ ਕਰਵਾਏ ਜਾਣਗੇ। ਤਾਂ ਜੋ ਇਹ ਪੈਸਾ ਪੰਜਾਬ ਦੇ ਲੋਕਾਂ ਲਈ ਵਰਤਿਆ ਜਾ ਸਕੇ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ।

Related posts

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

punjabdiary

2023 ‘ਚ PSPCL ਨੇ ਕਾਇਮ ਕੀਤੇ ਵੱਡੇ ਰਿਕਾਰਡ, ਬਿਜਲੀ ਦੇ ਉਤਪਾਦਨ ‘ਚ ਕੀਤਾ ਵਾਧਾ : ਹਰਭਜਨ ਸਿੰਘ ਈ.ਟੀ.ਓ

punjabdiary

‘ਮੇਰਾ ਬਿੱਲ’ GST ਐਪ ਲਾਂਚ, ਵਿੱਤ ਮੰਤਰੀ ਚੀਮਾ ਬੋਲੇ-‘ਬੰਦ ਹੋਵੇਗੀ ਟੈਕਸ ਦੀ ਚੋਰੀ’

punjabdiary

Leave a Comment