ਬਾਬਾ ਫਰੀਦ ਯੂਨੀਵਰਸਿਟੀ ਦੇ VC ਦੀ ਜਲਦ ਹੋਵੇਗੀ ਨਿਯੁਕਤੀ, ਰਾਜਪਾਲ ਨੂੰ ਭੇਜਿਆ ਜਾਵੇਗਾ ਪੈਨਲ’ : CM ਮਾਨ
ਚੰਡੀਗੜ੍ਹ, 1 ਮਈ (ਡੇਲੀ ਪੋਸਟ ਪੰਜਾਬੀ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਤੋਂ ਲਗਭਗ ਇਕ ਸਾਲ ਬਾਅਦ ਨਵੇਂ ਸਥਾਈ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਯੂਨੀਵਰਸਿਟੀ ਦੇ ਨਵੇਂ ਵੀਸੀ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਕੋਈ ਇਕ ਪੈਨਲ ਭੇਜ ਸਕਦੀ ਹੈ। ਹਾਲਾਂਕਿ ਸੀਐੱਮ ਮਾਨ ਨੇ ਫਿਲਹਾਲ ਕਿਸੇ ਨਾਂ ਨੂੰ ਜਨਤਕ ਨਹੀਂ ਕੀਤਾ ਹੈ।
ਪੰਜਾਬ ਸਰਕਾਰ ਨੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਫਾਈਲ ਪੰਜਾਬ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂ ਦੀ ਸਿਫਾਰਸ਼ ਦੇ ਨਾਲ ਰਾਜਪਾਲ ਬੀਐੱਲ ਪੁਰੋਹਿਤ ਨੂੰ ਭੇਜੀ ਸੀ ਪਰ ਰਾਜਪਾਲ ਨੇ ਫਾਈਲ ਪੰਜਾਬ ਸਰਕਾਰ ਨੂੰ ਵਾਪਸ ਕਰਦੇ ਹੋਏ 3 ਨਾਂ ਦਾ ਪੈਨਲ ਭੇਜਣ ਨੂੰ ਕਿਹਾ ਸੀ।
ਸੂਬਾ ਸਰਕਾਰ ਨੇ ਖੁਦ ਹੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਤੌਰ ਵੀਸੀ ਨਿਯੁਕਤ ਕਰ ਦਿੱਤਾ। ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ ਪਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਖੁਦ ਹੀ ਵੀਸੀ ਅਹੁਦੇ ਦੀ ਜ਼ਿੰਮੇਵਾਰੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਸੀ।