Image default
ਖੇਡਾਂ

ਜਿਨਸੀ ਸ਼ੋਸ਼ਣ ਦੇ ਵਿਰੁੱਧ ਦਿੱਲੀ ਵਿੱਚ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਇਨਸਾਫ ਮਿਲੇ: ਕੇਂਦਰੀ ਸਿੰਘ ਸਭਾ

ਜਿਨਸੀ ਸ਼ੋਸ਼ਣ ਦੇ ਵਿਰੁੱਧ ਦਿੱਲੀ ਵਿੱਚ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਇਨਸਾਫ ਮਿਲੇ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ 1 ਮਈ (ਪੰਜਾਬ ਡਾਇਰੀ)- ਜਿਨਸੀ ਸ਼ੋਸ਼ਣ ਦੇ ਵਿਰੁੱਧ ਦਿੱਲੀ ਅੰਦਰ, ਧਰਨਾ ਦੇ ਰਹੇ ਦੇਸ਼ ਦੇ ਓਲੰਪੀਅਨ ਪਹਿਲਵਾਨਾਂ ਦੇ ਹੱਕ ਵਿੱਚ ਕੇਂਦਰੀ ਸਿੰਘ ਸਭਾ, ਚੰਡੀਗੜ੍ਹ ਦਾ ਇਕ ਵਫ਼ਦ ਜੰਤਰ ਮੰਤਰ ਪਹੁੰਚਿਆ ਅਤੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਕੇ ਉਹਨਾਂ ਲਈ ਇਨਸਾਫ ਦੀ ਗੁਹਾਰ ਲਾਈ।
ਵਫਦ ਦੇ ਆਗੂ, ਕੇਂਦਰੀ ਸਿੰਘ ਸਭਾ ਵੱਲੋਂ ਪ੍ਰੋ. ਮਨਜੀਤ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਔਰਤ ਪਹਿਲਵਾਨਾਂ ਨਾਲ ਹੋਏ ਧੱਕੇ ਦੇ ਵਿਰੁੱਧ ਮੋਢੇ ਨਾਲ ਮੋਢਾ ਜੋੜ ਕੇ ਲੜਦੇ ਰਹਿਣਗੇ। ਉਹਨਾਂ ਕਿਹਾ ਕਿ ਗੁਰੂ ਅਤੇ ਸਿੱਖ ਸਿੱਧਾਂਤ ਹਮੇਸ਼ਾ ਜ਼ੁਲਮ ਵਿਰੁੱਧ ਅਤੇ ਮਜਲੂਮ ਦੇ ਹੱਕ ਵਿੱਚ ਡਟ ਜਾਣ ਦੀ ਮੰਗ ਕਰਦਾ ਹੈ। ਇਸ ਕਰਕੇ ਅਸੀਂ ਅੰਤਰ-ਆਤਮਾ ਦੇ ਆਵਾਜ਼ ’ਤੇ ਧਰਨਾ ਦੇ ਰਹੀਆਂ ਔਰਤ ਪਹਿਲਵਾਨਾਂ ਦੇ ਹੱਕ ਵਿੱਚ ਖੜ੍ਹੇ ਹਾਂ। ਜੇ ਦੇਸ਼ ਦੀਆਂ ਨਾਮੀ –ਗਰਾਮੀ ਅੰਤਰ-ਰਾਸ਼ਟਰੀ ਖਿਡਾਰਨਾ ਵੀ ਖੇਡ ਫੈਡਰੇਸ਼ਨ ਦੇ ਮੁੱਖੀ ਵੱਲੋਂ ਜਿਨਸੀ ਸ਼ੋਸ਼ਣ ਕੀਤੇ ਜਾਣ ਤੋਂ ਮਹਿਫੂਜ਼ ਨਹੀਂ ਤਾਂ ਅਬਲਾ ਔਰਤਾਂ ਨੂੰ ਹਵਸ ਦੇ ਸ਼ਿਕਾਰੀਆਂ ਤੋਂ ਕੌਣ ਬਚਾਵੇਗਾ। ਇਸ ਕਰਕੇ, ਦੇਸ਼ ਵਾਸੀਆਂ ਨੂੰ ਧਰਨਾਕਾਰੀਆਂ ਦੇ ਹੱਕ ਵਿੱਚ ਨਿਤਰਣਾ ਚਾਹੀਦਾ ਹੈ।
ਕੇਂਦਰੀ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਮਾਲਵਿੰਦਰ ਸਿੰਘ ਮਾਲੀ, ਪ੍ਰੋ. ਹਰਜ਼ੇਸਵਰ ਸਿੰਘ, ਗੁਰਸ਼ਮਸੀਰ ਸਿੰਘ, ਹਰਬੰਸ ਸਿੰਘ ਢੋਲੇਵਾਲ ਤੇ ਡਾ. ਅਮਨਦੀਪ ਕੌਰ ਸਿੰਘ ਸਿੰਘ ਸਭਾ ਦੇ ਵਫ਼ਦ ਵਿੱਚ ਸ਼ਾਮਿਲ ਸਨ।
ਕਾਬਿਲ ਏ ਜ਼ਿਕਰ ਹੈ ਕਿ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆਂ ਅਤੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਲੀਡਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ ਜੰਤਰ ਮੰਤਰ ਤੇ ਧਰਨੇ ਤੇ ਬੈਠੇ ਹਨ।

Related posts

Breaking- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿਚ ਜਿੱਤ ਹਾਰ ਹੁੰਦੀ ਰਹਿੰਦੀ ਹੈ, ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ ।

punjabdiary

Breaking- ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ 2022 ਤੱਕ ਵਧਾਈ-ਡਾ. ਰੂਹੀ ਦੁੱਗ

punjabdiary

147 ਸਾਲਾਂ ਵਿੱਚ ਸਭ ਤੋਂ ਸ਼ਰਮਨਾਕ ਹਾਰ, 556 ਦੌੜਾਂ ਬਣਾਉਣ ਵਾਲੀ ਪਾਕਿਸਤਾਨ ਦੀ ਟੀਮ ਨੂੰ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ ਅੰਗਰੇਜ਼ਾਂ ਨੇ

Balwinder hali

Leave a Comment