ਪੱਕਾ ਡਾਇਵਰਸ਼ਨ ਡ੍ਰੇਨ ਦੀ ਸਫਾਈ ਲਈ 42.20 ਲੱਖ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਸੇਖੋਂ
ਫ਼ਰੀਦਕੋਟ 5 ਮਈ (ਪੰਜਾਬ ਡਾਇਰੀ)- ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰਸਾਤੀ ਸੀਜਨ ਨੂੰ ਮੁੱਖ ਰੱਖਦੇ ਹੋਏ ਆਰੰਭੀ ਡ੍ਰੇਨਾਂ ਦੀ ਸਫਾਈ ਮੁਹਿੰਮ ਤਹਿਤ ਫ਼ਰੀਦਕੋਟ ਹਲਕੇ ਵਿੱਚ ਪੈਂਦੀ ਪੱਕਾ ਡਾਇਵਰਸ਼ਨ ਡ੍ਰੇਨ ਦੀ ਸਫਾਈ ਲਈ 42.20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਡ੍ਰੇਨਏਜ ਡਵੀਜਨ ਫਰੀਦਕੋਟ ਵੱਲੋਂ ਇਸ ਕੰਮ ਦੇ ਟੈਂਡਰ ਲਗਾ ਵੀ ਦਿੱਤੇ ਗਏ ਹਨ। ਟੈਂਡਰ ਮੰਨਜੂਰ ਹੋਣ ਤੋਂ ਕੰਮ ਖਤਮ ਹੋਣ ਲਈ 40 ਦਿਨ ਦਾ ਸਮਾਂ ਮਿੱਥਿਆ ਗਿਆ ਹੈ। ਜਲਦੀ ਹੀ ਇੰਨਾਂ ਡ੍ਰੇਨਾਂ ਦੀ ਸਫਾਈ ਵਿਭਾਗ ਵੱਲੋਂ ਕਰਵਾ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਫਰੀਦਕੋਟ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਬਿਜਲੀ ਵਿਭਾਗ) ਵੰਡ ਮੰਡਲ ਫਰੀਦਕੋਟ ਦੀ ਪੁਰਾਣੀ ਇਮਾਰਤ ਨੂੰ ਢਾਹ ਕੇ ਨਵੇਂ ਦਫਤਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 79.64 ਲੱਖ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦਫਤਰ ਦੀ ਉਸਾਰੀ ਨਾਲ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਕੰਮ ਵਾਲਾ ਮਾਹੌਲ ਮਿਲੇਗਾ।