Image default
About us

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਫਰੀਦਕੋਟ, 15 ਮਈ (ਪੰਜਾਬ ਡਾਇਰੀ)- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਸ. ਕੁਲਦੀਪ ਸਿੰਘ ਦੇ ਘਰ ਵਿਜਿਟ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਪਿੰਡ ਦੀਆਂ ਕੁਝ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਮਸਿਆਵਾਂ ਦੇ ਹੱਲ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਨਿਕਾਸੀ,ਸਕੂਲਾਂ ਨੂੰ ਅਪਗ੍ਰੇਡ ਅਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦੇ ਲਾਭ ਲਈ ਕਾਗਜ਼ੀ ਕਾਰਵਾਈ ਕਰਨ ਸਬੰਧੀ ਹਨ। ਇਸ ਲਈ ਜਿੰਨਾਂ ਪਿੰਡਾਂ ਦੇ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੈ, ਉਨ੍ਹਾਂ ਪਿੰਡਾਂ ਦੇ ਵਿੱਚ ਯੋਜਨਾਬੱਧ ਤਰੀਕੇ ਨਾਲ ਗੰਦੇ ਪਾਣੀ ਦੇ ਨਿਕਾਸ ਦੇ ਲਈ ਯੋਜਨਾ ਉਲੀਕਣ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦਵਾਉਣ ਦੀ ਲਈ ਸਮੇਂ ਸਮੇਂ ਸਿਰ ਪਿੰਡਾਂ ਦੇ ਵਿੱਚ ਕੈਂਪ ਲਗਾਏ ਜਾਂਦੇ ਹਨ ਅਤੇ ਮੌਕੇ ਤੇ ਹੀ ਫਾਰਮ ਭਰ ਕੇ ਸਕੀਮਾਂ ਦਾ ਲਾਭ ਲੈਣ ਲਈ ਅਰਜੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਜਾਗਰੂਕ ਹੋਣ ਅਤੇ ਅੱਗੇ ਹੋ ਕੇ ਜ਼ਰੂਰਤ ਅਨੁਸਾਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ। ਇਸ ਉਪਰੰਤ ਉਨ੍ਹਾਂ ਨੇ ਪਿੰਡ ਰੱਤੀ ਰੋੜੀ ਵਿਖੇ ਵੀ ਵਿਜ਼ਿਟ ਕੀਤੀ ਅਤੇ ਦੇਵੀਵਾਲਾ ਵਿਖੇ ਅਚਾਨਕ ਹੋਈਆਂ ਮੌਤਾਂ ਤੇ ਵੱਖ ਵੱਖ ਘਰਾਂ ਦੇ ਵਿੱਚ ਜਾ ਕੇ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ, ਹਰਦੀਪ ਸਿੰਘ ਧੰਨੋਆ, ਲਵਲੀ ਭੱਟੀ, ਜਗਸੀਰ ਸਿੰਘ ਗਿੱਲ, ਗੁਰਮੀਤ ਸਿੰਘ ਬਰਾੜ, ਜਗਤਾਰ ਬਰਾੜ, ਕੱਤਰ ਸਿੰਘ ਭੱਟੀ, ਜਸਵੀਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਬਰਾੜ, ਗੁਰਜੀਤ ਸਿੰਘ ਧੰਨੋਆ, ਰੇਸ਼ਮ ਸਿੰਘ ਭੱਟੀ, ਅਮਨਦੀਪ ਸਿੰਘ ਸੰਧੂ ਹਾਜ਼ਰ ਸਨ।

Related posts

ਪੰਜਾਬ ਦੇ ਇਨ੍ਹਾਂ 11 ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ: ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

punjabdiary

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ

punjabdiary

Breaking- ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ ਤੋਂ ਬਾਅਦ ਪੁਲਿਸ ਨੇ 2 ਗੈਂਗਸਟਰਾਂ ਨੂੰ ਫੜ ਲਿਆ

punjabdiary

Leave a Comment