Image default
ਅਪਰਾਧ

ਲਾਹੌਰ ਦੀ ਅਦਾਲਤ ਵੱਲੋਂ ਇਮਰਾਨ ਖਾਨ ਨੂੰ ਰਾਹਤ, 2 ਜੂਨ ਤੱਕ ਨਹੀਂ ਹੋਵੇਗੀ ਗ੍ਰਿਫਤਾਰੀ

ਲਾਹੌਰ ਦੀ ਅਦਾਲਤ ਵੱਲੋਂ ਇਮਰਾਨ ਖਾਨ ਨੂੰ ਰਾਹਤ, 2 ਜੂਨ ਤੱਕ ਨਹੀਂ ਹੋਵੇਗੀ ਗ੍ਰਿਫਤਾਰੀ

ਲਾਹੌਰ, 19 ਮਈ (ਡੇਲੀ ਪੋਸਟ ਪੰਜਾਬੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਹਤ ਦਿੰਦੇ ਹੋਏ ਉਥੋਂ ਦੀ ਅੱਤਵਾਦੀ ਰੋਕੂ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਇਮਰਾਨ ਨੂੰ 2 ਜੂਨ ਤੱਕ ਦੀ ਰਾਹਤ ਦਿੱਤੀ ਹੈ। ਨਾਲ ਹੀ 70 ਸਾਲਾ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਨੂੰ ਜਾਂਚ ਦੌਰਾਨ ਸਹਿਯੋਗ ਦੇਣ ਦਾ ਵੀ ਹੁਕਮ ਦਿੱਤਾ ਹੈ।
ਖਾਨ ਖਿਲਾਫ ਦਜ ਮਾਮਲਿਆਂ ਵਿਚ ਇਕ ਲਾਹੌਰ ਵਿਚ ਕੋਮ ਕਮਾਂਡਰ ਹਾਊਸ ‘ਤੇ ਹਮਲਾ ਕਰਨ ਦਾ ਮਾਮਲਾ ਵੀ ਸ਼ਾਮਲ ਹੈ। ਪੱਤਰਕਾਰਾਂ ਨੂੰ ਅਦਾਲਤ ਵਿਚ ਸੰਬੋਧਨ ਕਰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 35 ਸਾਲਾਂ ਵਿਚ ਅਜਿਹੀ ਕਾਰਵਾਈ ਕਦੇ ਨਹੀਂ ਦੇਖੀ। ਉੁਨ੍ਹਾਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਜਿਵੇਂ ਸਾਰੇ ਨਾਗਰਿਕਾਂ ਦੇ ਮੌਲਿਕ ਅਧਿਕਾਰ ਖਤਮ ਹੋ ਗਏ ਹਨ। ਹੁਣ ਸਿਰਫ ਅਦਾਲਤਾਂ ਮਨੁੱਖੀ ਅਧਿਕਾਰਾਂ ਦੀ ਰਾਖੀ ਕਰ ਰਹੀਆਂ ਹਨ। ਕ੍ਰਿਕਟਰ ਤੋਂ ਰਾਜਨੇਤਾ ਬਣੇ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਉਹ ਆਖਰੀ ਗੇਂਦ ਤੱਕ ਲੜਨਗੇ।
ਅਰਧ-ਸੈਨਿਕ ਬਲ ਪਾਕਿਸਤਾਨ ਰੇਂਜਰਸ ਨੇ ਖਾਨ ਨੂੰ 9 ਮਈ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਦੇ ਬਾਅਦ ਪੂਰੇ ਪਾਕਿਸਤਾਨ ਵਿਚ ਅਸ਼ਾਂਤੀ ਫੈਲ ਗਈ ਸੀ। ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਦਰਸ਼ਨਕਾਰੀਆਂ ਨੇ ਰਾਲਵਪਿੰਡ ਵਿਚ ਸਥਿਤ ਫੌਜ ਦੇ ਹੈਡਕੁਆਰਟਰ ਵਿਚ ਧਾਵਾ ਬੋਲ ਦਿੱਤਾ ਤੇ ਲਾਹੌਰ ਵਿਚ ਇਕ ਕੋਰ ਕਮਾਂਡਰ ਦੇ ਘਰ ਵਿਚ ਅੱਗ ਲਗਾ ਦਿੱਤੀ।
ਪੁਲਿਸ ਨੇ ਇਸ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ 10 ਦੱਸੀ ਸੀ ਜਦੋਂ ਕਿ ਇਮਰਾਨ ਖਾਨ ਦੀ ਪਾਰਟੀ ਨੇ 40 ਲੋਕਾਂ ਦੇ ਮਰਨ ਦਾ ਦਾਅਵਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੁਰੱਖਿਆ ਅਧਿਕਾਰੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਉਨ੍ਹਾਂ ਦੀ ਪਾਰਟੀ ਦੇ ਸਮਰਥਕਾਂ ਦੀ ਵੀ ਮੌਤ ਹੋਈ ਹੈ।

Related posts

ਖੰਨਾ ‘ਚ ਪੁਲਿਸ ਨੇ ਨਸ਼ਾ ਸਪਲਾਇਰ ਟਰੱਕ ਡਰਾਈਵਰ ਦਬੋਚਿਆ, 100 ਕਿਲੋ ਭੁੱਕੀ ਬਰਾਮਦ

punjabdiary

ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੋਸ਼ੀ ਕਰਾਰ, ਹੋ ਸਕਦੈ ਸਜ਼ਾ ਦਾ ਐਲਾਨ

punjabdiary

ਓਪੀ ਸੋਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ

punjabdiary

Leave a Comment