ਭ੍ਰਿਸ਼ਟਾਚਾਰ ਦੀਆਂ 4 ਲੱਖ ਤੋਂ ਵੱਧ ਸ਼ਿਕਾਇਤਾਂ ਪਰ .00001 ਤੋਂ ਵੀ ਘੱਟ ਮਾਮਲਿਆਂ ‘ਚ ਹੋਈ ਕਾਰਵਾਈ-ਖਹਿਰਾ
Below Rti Info has revealed that approx 4 Lac complaints were received on the Anti Corruption portal of @BhagwantMann out of which for various frivolous reasons only 80 cases of corruption have been investigated by Vigilance Bureau up till 18th April 2023 which is not even .00001… pic.twitter.com/VotQGF07YX
— Sukhpal Singh Khaira (@SukhpalKhaira) May 26, 2023
ਚੰਡੀਗੜ੍ਹ, 26 ਮਈ (ਏਬੀਪੀ ਸਾਂਝਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਭ੍ਰਿਸ਼ਟਾਚਾਰੀਆਂ ‘ਤੇ ਸਖ਼ਤ ਕਾਰਵਾਈ ਕੀਤੇ ਜਾਣ ਦਾ ਦਾਅਵਾ ਕਰਕੇ ਵਾਹ-ਵਹਾਈ ਖੱਟੀ ਜਾ ਰਹੀ ਹੈ ਪਰ ਕਾਂਗਰਸ ਦੇ ਲੀਡਰ ਸੁਖਪਾਲ ਖਹਿਰਾ ਨੇ ਇਸ ਦੀ ਪੋਲ ਖੋਲ੍ਹ ਦਿੱਤੀ ਹੈ। ਖਹਿਰਾ ਨੇ ਕਿਹਾ ਕਿ 18 ਅਪ੍ਰੈਲ 2023 ਤੱਕ ਭ੍ਰਿਸ਼ਟਾਚਾਰ ਦੇ ਸਿਰਫ 80 ਮਾਮਲਿਆਂ ਦੀ ਜਾਂਚ ਕੀਤੀ ਗਈ ਹੈ
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਆਰਟੀਆਈ ਵਿੱਚ ਖ਼ੁਲਾਸਾ ਹੋਇਆ ਹੈ ਕਿ ਭਗੰਵਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ਉੱਤੇ ਲੱਗਭੱਗ 4 ਲੱਖ ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿੱਚੋਂ 18 ਅਪ੍ਰੈਲ 2023 ਤੱਕ ਮਹਿਜ਼ 80 ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜਾਂਚ ਕੀਤੀ ਗਈ ਹੈ ਜੋ ਕਿ .00001 ਫੀਸਦੀ ਤੋਂ ਵੀ ਘੱਟ ਹੈ।! ਪਰ ਸਾਡੇ ਮੁੱਖ ਮੰਤਰੀ ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਦੇਸ਼ ਭਰ ਵਿੱਚ ਇਸ ਜਾਅਲੀ ਪ੍ਰਾਪਤੀ ਦਾ ਪ੍ਰਚਾਰ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ! ਬੇਕਾਰ ਬਾਦਲਾਵ
ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਵੱਲੋਂ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਸ਼ੁਰੂ ਕਰਨ ਦੇ ਇੱਕ ਸਾਲ ਬਾਅਦ 300 ਤੋਂ ਵੱਧ ਭ੍ਰਿਸ਼ਟ ਸਾਬਕਾ ਮੰਤਰੀਆਂ, ਵਿਧਾਇਕਾਂ, ਉੱਚ ਪੱਧਰੀ ਅਧਿਕਾਰੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਮਾਨ ਨੇ ਕਿਹਾ ਸੀ ਕਿ ਵਿਸ਼ੇਸ਼ ਵਟਸਐਪ ਨੰਬਰ 9501200200 ‘ਤੇ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ, ਅਸੀਂ 300 ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਨੱਥ ਪਾਉਣ ਦੇ ਯੋਗ ਹੋਏ ਹਾਂ। ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।