ਡਿਸਟ੍ਰਿਕ ਡਿਵੈਲਪਮੈਂਟ ਪਲਾਨ ਸਬੰਧੀ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
* ਜਲਦ ਹੀ ਫਰੀਦਕੋਟ ਜ਼ਿਲ੍ਹੇ ਦੀ ਨੁਹਾਰ ਬਦਲੀ ਜਾਵੇਗੀ – ਚੇਅਰਮੈਨ ਢਿੱਲਵਾਂ
ਫਰੀਦਕੋਟ 31 ਮਈ (ਪੰਜਾਬ ਡਾਇਰੀ)- ਫਰੀਦਕੋਟ ਜ਼ਿਲ੍ਹੇ ਦੀ ਨੁਹਾਰ ਬਦਲਣ ਲਈ ਡਿਸਟ੍ਰਿਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਿਭਾਗ ਨਾਲ ਸਬੰਧਤ ਵਿਕਾਸ ਪਲਾਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਪਲਾਨਾਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਦੇਣ ਤਾਂ ਜੋ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਕੇ ਛੇਤੀ ਕੰਮ ਸ਼ੁਰੂ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਜਿਲ੍ਹੇ ਦੇ ਸਕੂਲਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਲਈ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਹੋਣ ਵਾਲੇ ਕੰਮਾਂ, ਕਮਰਿਆਂ ਦੀ ਮੁਰੰਮਤ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ।
ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਦੇ ਨੁਮਾਇੰਦਿਆ ਤੋਂ ਵੀ ਜ਼ਿਲ੍ਹੇ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੀ ਨੁਹਾਰ ਬਦਲਣ ਲਈ ਪਲਾਨ ਤਿਆਰ ਕੇ ਯੋਜਨਾਵਾਂ ਬਣਾਈਆਂ ਜਾਣ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਫਰੀਦਕੋਟ ਜਿਲ੍ਹੇ ਦੀ ਨੁਹਾਰ ਬਦਲ ਦੇਣਗੇ ਅਤੇ ਇਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦੇਣਗੇ ਤੇ ਜੇਕਰ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉੱਚ ਪੱਧਰ ‘ਤੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨਗੇ।
ਇਸ ਮੌਕੇ ਜਿਲ੍ਹਾ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ, ਐਕਸੀਅਨ ਮਹੇਸ਼ ਗਰਗ, ਜ਼ਿਲ੍ਹਾ ਖੇਡ ਅਫਸਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪਵਨ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਨੀਲਮ ਰਾਣੀ, ਸੈਕਟਰੀ ਰੈੱਡ ਕਰਾਸ ਮਨਦੀਪ ਸਿੰਘ ਮੌਂਗਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।