ਸਪੀਕਰ ਸੰਧਵਾਂ ਨੇ ਪਿੰਡ ਨੰਗਲ ਵਿਖੇ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ
Advertisement
ਫਰੀਦਕੋਟ 31 ਮਈ (ਪੰਜਾਬ ਡਾਇਰੀ)- ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਸ਼ਹੀਦਾਂ ਦੀ ਦਿੱਤੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨੰਗਲ ਵਿਖੇ ਸ਼ਹੀਦ ਸ. ਸਰੈਣ ਸਿੰਘ ਫੋਜੀ ਦੀ ਯਾਦ ਨੂੰ ਸਮਰਪਿਤ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਮੌਕੇ ਬੀ.ਡੀ.ਪੀ.ਓ. ਅਭਿਨਵ ਗੋਇਲ, ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ, ਨਰੈਣ ਸਿੰਘ ਨੰਗਲ, ਬੇਅੰਤ ਸਿੰਘ, ਰਾਜਵੀਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।