Image default
About us

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਬਾਲ ਮਜ਼ਦੂਰੀ ਨੂੰ ਰੋਕਣ ਸਬੰਧੀ ਕੀਤਾ ਗਿਆ ਜਾਗਰੂਕ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਬਾਲ ਮਜ਼ਦੂਰੀ ਨੂੰ ਰੋਕਣ ਸਬੰਧੀ ਕੀਤਾ ਗਿਆ ਜਾਗਰੂਕ

 

 

ਫਰੀਦਕੋਟ, 8 ਜੂਨ (ਪੰਜਾਬ ਡਾਇਰੀ)- ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫਰੀਦਕੋਟ ਵਿਖੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਪ੍ਰੋਟੈਕਸ਼ਨ ਅਫਸਰ (ਆਈ.ਸੀ) ਸੁਖਮੰਦਰ ਸਿੰਘ ਵੱਲੋਂ ਵੱਖ ਵੱਖ ਦੁਕਾਨਾਂ ਅਤੇ ਹੋਰ ਥਾਵਾਂ ਤੇ ਜਾ ਕੇ ਬਾਲ ਮਜ਼ਦੂਰੀ ਸਬੰਧੀ ਜਾਗਰੂਕ ਕੀਤਾ ਗਿਆ।

Advertisement


ਉਨ੍ਹਾਂ ਦੱਸਿਆ ਕਿ 14 ਸਾਲ ਤੋ ਘੱਟ ਉਮਰ ਦੇ ਬੱਚਿਆ ਤੋ ਮਜ਼ਦੂਰੀ ਕਰਵਾਉਣਾ ਗੈਰ ਕਾਨੂੰਨੀ ਹੈ ਅਤੇ ਖਤਰਨਾਕ ਕਿੱਤਿਆ ਜਿਵੇ ਕਿ ਭੱਠੇ,ਫੈਕਟਰੀਆਂ ਆਦਿ ਵਿੱਚ 18 ਸਾਲ ਤੋ ਘੱਟ ਉਮਰ ਦੇ ਬੱਚਿਆ ਨੂੰ ਕੰਮ ਕਰਨ ਦੀ ਮਨਾਹੀ ਹੈ। ਬਾਲ ਮਜਦੂਰੀ ਕਰਵਾਉਣ ਵਾਲੇ ਨੂੰ 20 ਹਜਾਰ ਰੁਪਏ ਤੋ ਲੈ ਕੇ 50 ਹਜਾਰ ਰੁਪਏ ਤੱਕ ਦਾ ਜੁਰਮਾਨਾ ਅਤੇ 2 ਸਾਲ ਤੱਕ ਦੀ ਕੈਦ ਵੀ ਹੋ ਸਕਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ 01/06/2023 ਤੋ 30/06/2023 (ਜੂਨ ਮਹੀਨਾ) ਬਾਲ ਮਜਦੂਰੀ ਖਾਤਮਾ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਜਿਲ੍ਹੇ ਵਿੱਚੋਂ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨੂੰ ਰੋਕਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਾਲ ਮਜਦੂਰੀ ਸਬੰਧੀ ਕੋਈ ਵੀ ਵਿਅਕਤੀ ਪੈਨਸਿਲ ਪੋਰਟਲ ਤੇ ਜਾਂ ਕੇ ਘਰ ਬੈਠ ਕੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ 1098 ਤੇ ਕਾਲ ਕਰਕੇ ਵੀ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆ ਤੋ ਕੰਮ ਕਰਵਾਉਣ ਦੀ ਬਜਾਏ ਉਨ੍ਹਾਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਆਪਣਾ ਭਵਿੱਖ ਸਵਾਰ ਸਕਣ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈ ਜਾਂਦੀ ਸਪਾਂਸਰਸ਼ਿਪ ਸਕੀਮ ਦਾ ਲਾਭ ਵੀ ਦਿੱਤਾ ਜਾਦਾ ਹੈ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਕਾਉਂਸਲਰ ਮਾਲਤੀ ਜੈਨ, ਸੋਸ਼ਲ ਵਰਕਰ ਰਮਨਪ੍ਰੀਤ ਕੌਰ ਬਰਾੜ ਅਤੇ ਜਗਸੀਰ ਸਿੰਘ ਵੀ ਹਾਜਰ ਸਨ।

Related posts

ਪੰਜਾਬ ਤੇ ਹਰਿਆਣਾ ‘ਚ ਧੁੰਦ ਦਾ ਰੈੱਡ ਅਲਰਟ, ਸਕੂਲਾਂ ਦਾ ਸਮਾਂ ਬਦਲਿਆ

punjabdiary

ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ

punjabdiary

ਮਹਿੰਗਾਈ ‘ਚ ਵੱਡੀ ਰਾਹਤ! ਸਸਤਾ ਹੋਇਆ LPG ਸਿਲੰਡਰ, ਇੰਨੇ ਰੁਪਏ ਘਟੇ ਰੇਟ

punjabdiary

Leave a Comment