ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣੇ ਪ੍ਰਿੰਸੀਪਲ ਬੁੱਧਰਾਮ, CM ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ
ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ… pic.twitter.com/6diEqUtqEN
Advertisement— Bhagwant Mann (@BhagwantMann) June 12, 2023
ਚੰਡੀਗੜ੍ਹ, 12 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੀ ਮਾਨ ਸਰਕਾਰ ਵਿੱਚ ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 7 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ‘ਆਪ’ ਨੇ ਫੇਰਬਦਲ ਤਹਿਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ‘ਚ ਲਿਖਿਆ, ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ…। ਪੰਜਾਬ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ ਗਈ ਹੈ।
ਦੂਜੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ, ਤੀਜੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਚੌਥੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਤਰੁਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਜਗਰੂਪ ਸਿੰਘ ਸੇਖਵਾਂ ਨੂੰ ਸੌਂਪੀ ਗਈ ਹੈ। ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।