CM ਮਾਨ ਦੀ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ, ਸ਼ਹਿਰੀ ਮਸਲਿਆਂ ਨੂੰ ਲੈਕੇ ਹੋਈ ਚਰਚਾ
ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ @HardeepSPuri ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ…
ਸਮਾਰਟ ਸਿਟੀ ਪ੍ਰੋਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ ਸਫਾਈ ਦੇ ਨਵੇਂ… pic.twitter.com/yNudy7ARrI
Advertisement— Bhagwant Mann (@BhagwantMann) June 15, 2023
ਚੰਡੀਗੜ੍ਹ, 15 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰੇ ਦਾ ਅੱਜ ਦੂਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਟਵਿਟ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਅੱਜ ਹਰਦੀਪ ਸਿੰਘ ਪੁਰੀ ਨਾਲ ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ ਹੈ। ਉਨ੍ਹਾਂ ਕੇਂਦਰੀ ਮੰਤਰੀ ਪੁਰੀ ਅੱਗੇ ਸਮਾਰਟ ਸਿਟੀ ਪ੍ਰੋਜੈਕਟ ‘ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ ‘ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਪੰਜਾਬ ਦੇ ਸ਼ਹਿਰਾਂ ‘ਚ ਸਾਫ ਸਫਾਈ ਦੇ ਨਵੇਂ ਪ੍ਰੋਜੈਕਟਾਂ ‘ਤੇ ਵੀ ਮੰਥਨ ਕੀਤਾ ਅਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਨੂੰ ਲੈਕੇ ਵੀ ਖਾਸ ਵਿਚਾਰਾਂ ਹੋਈਆਂ ਹਨ।
ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪਠਾਨਕੋਟ ਸ਼ਿਵਾਲਿਕ ਹਾਈਵੇਅ , ਜਲੰਧਰ ਹੁਸ਼ਿਆਰਪੁਰ ਹਾਈਵੇ , ਦਿੱਲੀ ਕਟੜਾ ਹਾਈਵੇਅ ਦੇ ਕੰਮ ਬਾਰੇ, ਸੀਆਰਆਈਐਫ ਫੰਡ (ਕੇਂਦਰੀ ਸੜਕ ਬੁਨਿਆਦੀ ਢਾਂਚਾ ਫੰਡ) ‘ਤੇ ਵੀ ਚਰਚਾ ਕੀਤੀ ਸੀ।
ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੱਲਬਾਤ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ, ਪੰਜਾਬ ਦੇ ਸੜਕੀ ਢਾਂਚੇ ਬਾਰੇ ਵੀ ਚਰਚਾ ਹੋਈ। ਟੋਲ ਪਲਾਜ਼ਾ ਨਾਲ ਹੋਏ ਸਮਝੌਤੇ ਅਨੁਸਾਰ ਉਹ ਆਪਣੀਆਂ ਸ਼ਰਤਾਂ ਪੂਰੀਆਂ ਨਹੀਂ ਕਰ ਰਹੇ ਹਨ। ਇਸ ਤੋਂ ਇਲਾਵਾ ਸੜਕ ਦੀ ਮੁਰੰਮਤ ਅਤੇ ਰੋਸ਼ਨੀ ਪ੍ਰਬੰਧਨ ਬਾਰੇ ਅਤੇ ਆਦਮਪੁਰ ਹਾਈਵੇਅ ਦਾ ਕੰਮ ਅੱਧ ਵਿਚਾਲੇ ਹੀ ਰੁਕ ਗਿਆ ਹੈ, ਬਾਰੇ ਜਾਣੂ ਕਰਵਾਇਆ ਗਿਆ।