Image default
About us

ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ

 

 

* 10 ਅਗਸਤ 2023 ਤੱਕ ਭਰੇ ਜਾ ਸਕਣਗੇ ਆਨਲਾਈਨ ਫਾਰਮ
ਫਰੀਦਕੋਟ, 6 ਜੁਲਾਈ (ਪੰਜਾਬ ਡਾਇਰੀ)- ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਊਣੀ ਜਿਲਾ ਫਰੀਦਕੋਟ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2024 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 10 ਅਗਸਤ, 2023 ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2012 ਤੇ 31 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਫਰੀਦਕੋਟ ਜਿਲ੍ਹੇ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਫਰੀਦਕੋਟ ਜਿਲ੍ਹੇ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2023-24 ਦੇ ਦੌਰਾਨ ਪਾਸ ਹੋਵੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਫਰੀਦਕੋਟ ਜਿਲ੍ਹੇ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾ਼ਜਮੀ ਹੈ।ਡਿਪਟੀ ਕਮਿਸ਼ਨਰ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।

Advertisement

Related posts

Breaking- ਆਕਸੀਜਨ ਫੈਕਟਰੀ ਵਿਚ ਵੱਡਾ ਹਾਦਸਾ, ਗੈਸ ਲੀਕ ਹੋਣ ਕਾਰਨ ਅੱਗ ਲੱਗੀ

punjabdiary

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 9 ਸਤੰਬਰ ਨੂੰ ਲੱਗਣ ਵਾਲੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

punjabdiary

ਝੋਨੇ ਦੀ ਸਿੱਧੀ ਬਿਜਾਈ ਅਤੇ ਲੁਆਈ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

punjabdiary

Leave a Comment