ਜਿਲ੍ਹਾ ਵਾਸੀ ਲੋੜ ਪੈਣ ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ‘ਤੇ ਕਰਨ ਸੰਪਰਕ- ਡਿਪਟੀ ਕਮਿਸ਼ਨਰ
Advertisement
ਫ਼ਰੀਦਕੋਟ, 8 ਜੁਲਾਈ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਅੰਦਰ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01639-250338 ਹੈ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜ ਪੈਣ ਤੇ ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।