Image default
About us

ਪੰਜਾਬ ‘ਚ ਹੜ੍ਹ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੰਜਾਬ ‘ਚ ਹੜ੍ਹ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

 

 

 

Advertisement

ਚੰਡੀਗੜ੍ਹ, 13 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਲਗਾਤਾਰ ਹੋਈ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਅਗਏ ਹਨ। ਸੂਬੇ ਵਿੱਚ ਆਏ ਹੜ੍ਹਾਂ ਕਾਰਨ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ ਹੋਏ ਹਨ। ਇਸੇ ਵਿਚਾਲੇ ਮੈਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅਲਰਟ ਕੀਤਾ ਗਿਆ ਹੈ। ਦਰਅਸਲ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ, ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਮੇਘਾਲਿਆ ਅਤੇ ਸਿੱਕਮ ਵਿੱਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਰਾਜਪੁਰਾ, ਡੇਰਾਬੱਸੀ, ਮੋਹਾਲੀ ਵਿੱਚ 40 ਤੋਂ 50 ਕਿਮੀ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਬਰਨਾਲਾ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ,ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਵਾਂਸ਼ਹਿਰ, ਗੜ੍ਹਸ਼ੰਕਰ ਵਿੱਚ ਮੀਂਹ ਦੇ ਨਾਲ 30-40 ਕਿਮੀ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਬਿਹਾਰ, ਅਸਾਮ ਅਤੇ ਮੇਘਾਲਿਆ ਵਿੱਚ ਭਲਕੇ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਹੜ੍ਹਾਂ ਦੀ ਮਾਰ ਬਰਕਰਾਰ ਹੈ। ਇਸੇ ਵਿਚਾਲੇ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Related posts

ਨਹਿਰੀ ਪਟਵਾਰ ਯੂਨੀਅਨ ਦੇ ਆਗੂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਮਿਲੇ

punjabdiary

SGPC ਵੱਲੋਂ ਯੂਟਿਊਬ ਚੈਨਲ ਤੋਂ ਕੀਰਤਨ ਦੀ ਵੀਡੀਓ ਕਿਸੇ ਵੀ ਨਿੱਜੀ ਚੈਨਲ ‘ਤੇ ਸਾਂਝੀ ਨਾ ਕਰਨ ਦੇ ਆਦੇਸ਼

punjabdiary

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ

punjabdiary

Leave a Comment