Image default
About us

ਪੰਜਾਬ ‘ਚ ਹੜ੍ਹ ਨੇ ਮਚਾਈ ਤਬਾਹੀ, ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ ਟੁੱਟਿਆ, ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ

ਪੰਜਾਬ ‘ਚ ਹੜ੍ਹ ਨੇ ਮਚਾਈ ਤਬਾਹੀ, ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ ਟੁੱਟਿਆ, ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ

 

 

ਸੰਗਰੂਰ, 15 ਜੁਲਾਈ (ਰੋਜਾਨਾ ਸਪੋਕਸਮੈਨ)- ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਗਰ ਦਰਿਆ ‘ਚ ਉਛਾਲ ਆ ਰਿਹਾ ਹੈ ਅਤੇ ਇਸ ਕਾਰਨ ਪਟਿਆਲਾ ਅਤੇ ਸੰਗਰੂਰ ‘ਚ ਲਗਾਤਾਰ ਹੜ੍ਹਾਂ ਕਾਰਨ ਨੁਕਸਾਨ ਹੋ ਰਿਹਾ ਹੈ। ਸੰਗਰੂਰ ਅਤੇ ਦਿੱਲੀ ਨੈਸ਼ਨਲ ਹਾਈਵੇ-52 ਟੁੱਟ ਗਿਆ ਹੈ। ਇਹ ਹਾਈਵੇ ਪੰਜਾਬ ਦੇ ਕਈ ਮੁੱਖ ਜ਼ਿਲ੍ਹਿਆਂ ਨੂੰ ਦਿੱਲੀ ਨਾਲ ਜੋੜਦਾ ਹੈ। ਇਸ ਕੌਮੀ ਮਾਰਗ ’ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਘੱਗਰ ਦਰਿਆ ਵਿਚ ਪਾਣੀ ਓਵਰਫਲੋ ਹੋ ਰਿਹਾ ਹੈ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਕੰਕਰੀਟ ਦਾ ਬਣਿਆ ਕੌਮੀ ਮਾਰਗ ਵੀ ਟੁੱਟ ਗਿਆ ਹੈ। ਆਵਾਜਾਈ ਠੱਪ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਦੇ ਨਾਲ ਹੀ ਮਾਨਸਾ ਅਧੀਨ ਆਉਂਦੇ ਸਰਦੂਲਗੜ੍ਹ ਦੇ ਚਾਂਦਪੁਰਾ ‘ਚ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਘੱਗਰ ਦਾ 30 ਫੁੱਟ ਦਾ ਕਿਨਾਰਾ ਟੁੱਟ ਗਿਆ। ਜਿਸ ਕਾਰਨ ਆਸਪਾਸ ਦੇ ਇਲਾਕਿਆਂ ਵਿਚ ਪਾਣੀ ਭਰ ਗਿਆ। ਟੁੱਟੇ ਹਿੱਸੇ ਤੋਂ ਪਾਣੀ ਦੇ ਵਹਾਅ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।
ਮੌਸਮ ਵਿਭਾਗ ਨੇ ਇੱਕ ਵਾਰ ਫਿਰ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ, ਰੋਪੜ, ਐਸ.ਬੀ.ਐਸ.ਨਗਰ, ਲੁਧਿਆਣਾ, ਹੁਸ਼ਿਆਰਪੁਰ ਦੇ ਆਲੇ-ਦੁਆਲੇ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 16 ਤੋਂ 19 ਜੁਲਾਈ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਵੀ ਪੂਰੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Advertisement

Related posts

ਕਵੀ ਜਗਦੇਵ ਸਿੰਘ ਪੱਕਾ ਦਾ ਪਲੇਠਾ ਕਾਵਿ ਸੰਗ੍ਰਹਿ ਪੈਂਤੀ ਵਲਵਲੇ ਲੋਕ ਅਰਪਣ

punjabdiary

ਕਾਂਗਰਸ ‘ਚ ਸ਼ਾਮਲ ਹੋਈ ਸ਼ਰਮੀਲਾ, ਕਿਹਾ, ‘ਰਾਹੁਲ ਨੂੰ ਪ੍ਰਧਾਨ ਮੰਤਰੀ ਵਜੋਂ ਦੇਖਣਾ ਉਨ੍ਹਾਂ ਦੇ ਪਿਤਾ ਦਾ ਸੁਪਨਾ ਸੀ’

punjabdiary

ਬਾਬਾ ਫ਼ਰੀਦ ਆਗਮਨ-ਪੁਰਬ ਦੇ ਆਗਾਜ਼ ਮੌਕੇ ਬਾਬਾ ਫ਼ਰੀਦ ਜੀ ਦੇ 850 ਸਾਲਾ ਜਨਮ-ਦਿਵਸ ਬੈਚ ਕੀਤੇ ਜਾਰੀ

punjabdiary

Leave a Comment